ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਅਰਜੁਨਾ ਐਵਾਰਡੀ ਸੱਜਣ ਸਿੰਘ ਦਾ ਸਨਮਾਨ

ਅਰਜੁਨਾ ਐਵਾਰਡੀ ਸੱਜਣ ਸਿੰਘ ਦਾ ਸਨਮਾਨ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ

(ਸਮਾਜ ਵੀਕਲੀ)-ਕਪੂਰਥਲਾ ,( ਕੌੜਾ )– ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ ਵਲੋਂ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ,ਜਿਲ੍ਹਾ ਜਨਰਲ ਸਕੱਤਰ ਜਗਜੀਤ ਥਿੰਦ ਅਤੇ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਸੰਧਾ ਦੀ ਅਗਵਾਈ ਵਿਚ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਇੰਚਾਰਜ ਅਰਜੁਨਾ ਐਵਾਰਡੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਪੰਜਾਬ ‘ਚ ਅਾਪ ਦੀ ਸਰਕਾਰ ਬਣਨ ਤੇ ਵਧਾਈ ਦਿੱਤੀ ਗਈ । ਉਨ੍ਹਾਂ ਆਪ ਦੀ ਇਤਿਹਾਸਕ ਜਿਤ ਤੇ ਸ੍ਰੀ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਬਾਰਕਬਾਦ ਦਿੱਤੀ ।ਇਸ ਮੌਕੇ ਤੇ ਸੱਜਣ ਸਿੰਘ ਨੇ ਕੰਪਿਊਟਰ ਅਧਿਆਪਕ ਯੂਨੀਅਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੀਆਂ ਮੁਸ਼ਕਿਲਾਂ ਤੋਂ ਭਲੀ ਭਾਂਤੀ ਜਾਣੂ ਹੈ ਤੇ ਆਉਣ ਵਾਲੇ ‘ਚ ਸਾਰੀਆਂ ਮੁਸ਼ਕਿਲਾਂ ਦੇ ਢੁੱਕਵੇਂ ਹੱਲ ਕੀਤੇ ਜਾਣਗੇ। ਇਸ ਮੌਕੇ ਜੱਥੇਬੰਦੀ ਦੇ ਆਗੂਆਂ ਨੇ ਚ ਸਾਹਿਬ ਨੂੰ ਆਮ ਆਦਮੀ ਪਾਰਟੀ ਦੇ ਜੱਥੇਬੰਦੀ ਨਾਲ ਕੀਤੇ ਹੋਏ ਵਾਅਦੇ, ਜਿਸ ਵਿਚ ਆਪ ਦੀ ਸਰਕਾਰ ਆਉਣ ਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਮਰਜ ਕਰਨ ਦੀ ਗੱਲ ਕੀਤੀ ਗਈ ਸੀ, ਨੂੰ ਪੂਰਾ ਕਰਨ ਦੀ ਅਪੀਲ ਕੀਤੀ । ਇਸ ਸਮੇਂ ਉਨ੍ਹਾਂ ਨਾਲ ਪਰਮਜੀਤ ਸਿੰਘ ,ਗੁਰਵਿੰਦਰ ਸਿੰਘ , ਸੁਖਵਿੰਦਰ ਸਿੰਘ , ਗੁਰਭੇਜ ਸਿੰਘ ਨੰਡਾ ਆਦਿ ਹਾਜਰ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਾਲਾ ਬਸੰਤੀ ਰੰਗ ਪੰਜਾਬ ਤੇ ਪੰਜਾਬੀਅਤ ਲਈ ਸਵੰਢਣਾ ਹੋਵੇ
Next articleਗਾਇਕ ਬੀਰਾ ਰੈਲ ਮਾਜਰਾ ਜੀ ਦਾ ਬਾਬਾ ਬਾਲਕ ਨਾਥ ਜੀ ਦਾ ਨਵਾ ਭਜਨ ਰੰਗ ਦੇ ਨਾਮ ਵਿੱਚ ਕੱਲ ਰੀਲੀਜ਼ ਹੋਵੇਗਾ- ਗੀਤਕਾਰ ਰਾਜੂ ਨਾਹਰ ।