ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਅਧਿਆਪਕ ਦਿਵਸ ਤੇ ਪਟਿਆਲਾ ਵਿੱਖੇ ਰੋਸ ਰੈਲੀ ਕੀਤੀ ਜਾਵੇਗੀ

ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੁਆਰਾ ਅਣਗੌਲੇ ਕੀਤੇ ਜਾ ਰਿਹਾ ਹੈ-ਜਗਜੀਤ ਥਿੰਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ ਬਲਾਕ ਸੁਲਤਾਨਪੁਰ ਲੋਧੀ ਦੀ ਇਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਅਤੇ ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਦੀ ਅਗਵਾਈ ਵਿੱਚ ਆਤਮਾਂ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਈ, ਮੀਟਿੰਗ ਵਿੱਚ ਬਲਾਕ ਦੇ ਵੱਖ ਵੱਖ ਸਕੂਲਾਂ ਤੋਂ ਇਕੱਤਰ ਹੋਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਕੇ ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਸਮੇਂ ਸਮੇਂ ਦੀਆਂ ਸਰਕਾਰਾਂ ਦੁਆਰਾ ਅਣਗੌਲੇ ਕੀਤੇ ਜਾ ਰਿਹਾ ਹੈ। ਸਾਡੇ ਨਿਯੁਕਤੀ ਪੱਤਰਾਂ ਅਤੇ ਨੋਟੀਫਿਕੇਸ਼ਨ ਅਨੁਸਾਰ ਦਿਤੇ ਜਾਣ ਵਾਲੇ ਲਾਭ ਅੱਜ ਤੱਕ ਨਹੀਂ ਲਾਗੂ ਕੀਤੇ ਗਏ ਅਤੇ ਏਸੇ ਰਣਨੀਤੀ ਤੇ ਚੱਲਦੇ ਹੋਏ ਮੌਜੂਦਾ ਕਾਂਗਰਸ ਸਰਕਾਰ ਵਲੋਂ ਵੀ ਸਿਵਾਏ ਲਾਰੇ ਲੱਪਿਆਂ ਤੋਂ ਕੁਝ ਨਹੀਂ ਦਿੱਤਾ ਗਿਆ।

ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਦੱਸਿਆ ਜੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਮੁੱਖ ਮਤਰੀ ਪੰਜਾਬ ਦੇ ਪ੍ਰਿੰਸਿਪਲ ਸਕੱਤਰ ਸੁਰੇਸ਼ ਕੁਮਾਰ ਜੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਜੱਥੇਬੰਦੀ ਨਾਲ ਹੋਏ ਇਕਰਾਰ ਅਨੁਸਾਰ ਕੰਪਿਊਟਰ ਅਧਿਆਪਕ ਦੇ ਨਿਯੁਕਤੀ ਪੱਤਰਾਂ ਨੂੰ ਇਨ ਬਿਨ ਲਾਗੂ ਕੀਤੇ ਜਾਣ ਤੇ ਸਹਿਮਤੀ ਬਣੀ ਸੀ। ਪਰ ਇਸ ਦੇ ਬਾਵਜੂਦ ਵੀ ਵਿੱਤ ਵਿਭਾਗ ਵੱਲੋਂ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਜੱਥੇਬੰਦੀ ਵਲੋਂ ਵਿੱਤ ਵਿਭਾਗ ਨਾਲ ਸੰਪਰਕ ਕਰਨ ਤੇ ਇਸ ਸਬੰਧੀ ਕੋਰੀ ਨਾਂਹ ਕਰ ਦਿੱਤੀ ਗਈ ਹੈ। ਜਿਸ ਦੇ ਫਲਸਵਰੂਪ ਪੰਜਾਬ ਦੇ 7000 ਕੰਪਿਊਟਰ ਅਧਿਆਪਕ ਚ ਜ਼ਬਰਦਸਤ ਰੋਸ ਪਾਇਆ ਜਾ ਰਿਹਾ ਹੈ।

ਹਰਮਿੰਦਰ ਸਿੰਘ ਨੇ ਕਿਹਾ ਕੇ ਇਸ ਦੇ ਵਿਰੋਧ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਪਟਿਆਲਾ ਵਿੱਖੇ ਰੋਸ ਰੈਲੀ ਕੀਤੀ ਜਾ ਰਹੇ ਹੈ ਅਤੇ ਨਾਲ ਹੀ ਮੌਕੇ ਤੇ ਪੱਕਾ ਧਰਨਾ ਵੀ ਸ਼ੁਰੂ ਕੀਤਾ ਜਾਵੇਗਾ ਜੋ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਸ਼ਮਿਲ ਨਹੀਂ ਕੀਤਾ ਜਾਂਦਾ, ਉਹਨਾਂ ਨੇ ਸੁਲਤਾਨਪੁਰ ਲੋਧੀ ਬਲਾਕ ਦੇ ਸਮੂਹ ਕੰਪਿਊਟਰ ਅਧਿਆਪਕ ਸਾਥੀਆਂ ਨੂੰ 5 ਸਤੰਬਰ ਦੀ ਰੈਲੀ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਲਈ ਪ੍ਰੇਰਿਤ ਵੀ ਕੀਤਾ… ਇਸ ਸਮੇਂ ਪਰਮਜੀਤ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ,ਜਸਪ੍ਰੀਤ ਸਿੰਘ,ਤਲਵਿੰਦਰ ਸਿੰਘ, ਗੋਬਿੰਦ ਰਾਮ, ਪਵਨ ਕੁਮਾਰ, ਮੁਨੀਸ਼ ਕੁਮਾਰ, ਪਵਨ ਕੁਮਾਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਆਦਿ ਹਾਜਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੇਵਾਮੁਕਤ ਐਡੀਸ਼ਨਲ ਸੈਸ਼ਨ ਜੱਜ ਮੰਜੂ ਰਾਣਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
Next article“ਇੰਡੀਅਨ ਆਇਲ ਦਿਵਸ” ਅਸ਼ੋਕ ਬਬਿਤਾ ਸੰਧੂ ਪੈਟਰੋਲੀਅਮ ਨੇ ਕੇਕ ਕੱਟਕੇ ਅਤੇ ਪੌਦੇ ਲਗਾਕੇ ਮਨਾਇਆ – ਦਿਨਕਰ ਸੰਧੂ