ਹੱਕਾਂ ਦੀ ਪ੍ਰਾਪਤੀ, ਕਾਡਰ ਦੀ ਲਾਮਬੰਦੀ ਅਤੇ ਤਕੜੇ ਸੰਘਰਸ਼ ਲਈ ਕੰਪਿਊਟਰ ਅਧਿਆਪਕ ਅੱਜ 7 ਮਈ ਨੂੰ ਜਲੰਧਰ ਵਿਖੇ ਕਰਨਗੇ ਕਨਵੈਨਸ਼ਨ:- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

(ਸਮਾਜ ਵੀਕਲੀ): ਕੰਪਿਊਟਰ ਅਧਿਆਪਕਾਂ ਦੀਆਂ ਤਕਰੀਬਨ ਲਗਭਗ ਦੋ ਦਹਾਕਿਆ ਤੋਂ ਲਟਕਟੀਆਂ ਮੰਗਾਂ ਦੀ ਪ੍ਰਾਪਤੀ ਬਾਬਤ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਕਾਡਰ ਦੀ ਲਾਮਬੰਦੀ ਅਤੇ ਤਕੜੇ ਸੰਘਰਸ਼ ਲਈ ਅੱਜ 7 ਮਈ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਕੀਤੀ ਜਾਵੇਗੀ । ਵਿੱਚ ਜੱਥੇਬੰਦੀ ਵਲੋਂ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ –ਮਟੋਲ ਦੀ ਨੀਤੀ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਸਮੂਹ੍ਹ ਕੰਪਿਊਟਰ ਅਧਿਆਪਕਾਂ ਨੂੰ ਜਾਗ੍ਰਿਤ ਅਤੇ ਚੇਤੰਨ ਕਰਕੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ।

ਜਿਕਰਯੋਗ ਹੈ ਕਿ ਅਨੇਕਾਂ ਵਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਅਨੇਕਾਂ ਵਾਰ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ। ਜਲੰਧਰ ਦੀ ਜਿਮਨੀ ਚੋਣ ਦੌਰਾਨ ਵੀ ਕਈ ਵਾਰ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਜੱਥੇਬੰਦੀ ਵਲੋਂ ਮੰਗ ਪੱਤਰ ਸੌਪ ਕੇ ਕੰਪਿਊਟਰ ਅਧਿਆਪਕਾਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹਾਂ ।

ਬੇਸ਼ੱਕ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਸਮਾਚਾਰ ਪੱਤਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਲਾਗੂ ਕਰਕੇ ਤੋਹਫਾ ਦੇਣ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਅੱਜ ਤੱਕ ਵਫਾ ਨਹੀਂ ਹੋਇਆ । 90 ਦੇ ਲੱਗਭਗ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਲਈ ਕੋਈ ਵੀ ਸੋਠ ਨੀਤੀ ਤਿਆਰ ਨਹੀ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਵਲੋਂ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਕੋਈ ਵਿੱਤੀ ਲਾਭ ਜਾ ਸਹਾਇਤਾ ਦੇਣ ਨਾ ਕਰਕੇ ਸੜਕਾਂ ਤੇ ਰੁਲਣ ਲਈ ਮਜਬੂਰ ਹਨ ।

ਪਹਿਲੀਆਂ ਸਰਕਾਰ ਵਾਂਗ ਮੌਜੂਦਾ ਪੰਜਾਬ ਸਰਕਾਰ ਵੀ ਜੁਲਾਈ 2011 ਨੂੰ ਕੰਪਿਊਟਰ ਅਧਿਆਪਕਾਂ ਮਿਲੇ ਰੈਗੂਲਰ ਨਿਯੂਕਤੀ ਪੱਤਰਾਂ ਅਤੇ ਪੰਜਾਬ ਦੇ ਰਾਜਪਾਲ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਕੀਤੇ ਗਏ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਧੋਖਾ ਕਰ ਰਹੀ ਹੈ ।ਕਿਉਕਿ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਬਗੈਰ ਕਿਸੇ ਕਾਰਨ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ.,ਮੌਤ ਉਪਰੰਤ ਆਸ਼ਰਿਤਾਂ ਨੂੰ ਨੋਕਰੀ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ

ਕਨਵੈਨਸ਼ਨ ਦੌਰਾਨ ਗੁਰਵਿੰਦਰ ਸਿੰਘ ਸਰਪ੍ਰਸਤ ,ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰਾਂ ਅਮਰਦੀਪ ਸਿੰਘ ਕਾਨੂਨੀ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਟੋਹੜਾ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨ ਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਗੁਰਮੇਲ ਸਿੰਘ , ਜਗਸੀਰ ਸਿੰਘ ਫਰੀਦਕੋਟ. ਗੁਰਪ੍ਰੀਤ ਸਿੰਘ ਅਮ੍ਰਿਤਸਰ, ਰਾਕੇਸ਼ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਲਖਵੀਰ ਸਿੰਘ ਅਤੇ ਈਸ਼ਰ ਸਿੰਘ ਬਠਿੰਡਾ ,ਰੋਬਿਨ ਮਲੇਰਕੋਟਲਾ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਜਤਿੰਦਰ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ਆਗੂ ਹਾਜਰ ਰਹਿਣਗੇ ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਜ਼ਲ
Next articleਗੀਤ