(ਸਮਾਜ ਵੀਕਲੀ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਤਾਰਨ ਦੀ ਅਗਵਾਈ ਹੇੇਠ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ –ਮਟੋਲ ਦੀ ਨੀਤੀ ਅਤੇ 18 ਸਾਲਾਂ ਤੋਂ ਲਟਕਦੀਆਂ ਹੱਕੀ ਮੰਗਾਂ ਖਾਤਰ 16 ਜੁਲਾਈ ਨੂੰ ਸੂਬਾ ਪੱਧਰੀ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੀ ਦਾ 22 ਸਤੰਬਰ 2022 ਨੂੰ “ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਤੋਹਫਾ ਦੇਣ ” ਦਾ ਐਲਾਨ ਯਾਦ ਕਰਵਾਇਆ ਜਾਵੇਗਾ।ਜਿਕਰਯੋਗ ਹੈ ਕਿ ਬੀਤੇ ਸਾਲ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ ਦੀਵਾਲੀ ਤੇ ਹੱਲ ਕਰਨ ਦਾ ਐਲਾਨ ਅਖਬਾਰਾਂ ਅਤੇ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆਂ ਦੇ ਵੱਖ ਮੰਚਾਂ ਕੀਤਾ ਸੀ ਜੋ ਕਿ ਲੱਗਭਗ ਇੱਕ ਸਾਲ ਬੀਤ ਜਾਣ ਉਪਰੰਤ ਵੀ ਵਫਾ ਨਹੀੰ ਹੋਇਆ ਹੈ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly