HOME ਕਿਸਾਨੀ ਮੰਗਾਂ ਪ੍ਰਤੀ ਚਿੰਤਤ ਆਗੂਆਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ...

ਕਿਸਾਨੀ ਮੰਗਾਂ ਪ੍ਰਤੀ ਚਿੰਤਤ ਆਗੂਆਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ : ਜੱਥੇਦਾਰ ਨਿਮਾਣਾ

1

ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਅਮਰਜੀਤ ਸਿੰਘ ਲੱਖੋਵਾਲ ਨੂੰ ਪੰਜਾਬ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ 

ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਮੁੱਖ ਦਫਤਰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਹੋਈ। ਇਸ ਸਮੇਂ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਯੂਨੀਅਨ ਦੇ ਜੱਥੇਬੰਦਕ ਢਾਂਚੇ ਦੇ ਵਿਸਥਾਰ ਦੀ ਮੁਹਿੰਮ ਬੜੇ ਜ਼ੋਰਾਂ ‘ਤੇ ਚੱਲ ਰਹੀ ਹੈ ਅਤੇ ਜਥੇਬੰਦੀ ਨਾਲ ਜੁੜੇ ਇਮਾਨਦਾਰ, ਸੂਝਵਾਨ ਜੁਝਾਰੂ ਯੋਧਿਆਂ ਨੂੰ ਉਨ੍ਹਾਂ ਦੇ ਕਾਰਜਾਂ ਅਨੁਸਾਰ ਯੋਗ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਦੀ ਪ੍ਰਾਪਤੀ ਲਈ ਯੂਨੀਅਨ ਦੀ ਮਜ਼ਬੂਤੀ ਲਈ ਅਮਰਜੀਤ ਸਿੰਘ ਲੱਖੋਵਾਲ ਨੂੰ ਪੰਜਾਬ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਗੱਲਬਾਤ ਦੌਰਾਨ ਜੱਥੇਦਾਰ ਨਿਮਾਣਾ ਅਤੇ ਮਖੂ ਨੇ ਸਪਸ਼ਟ ਰੂਪ ਵਿੱਚ ਕਿਹਾ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਜਾਇਜ਼ ਹੱਕੀ ਮੰਗਾਂ ਲਈ ਆਪਣੀ ਆਵਾਜ਼ ਨੂੰ ਹਮੇਸ਼ਾਂ ਬੁਲੰਦ ਕੀਤਾ ਹੈ ਤੇ ਕਰਦੇ ਰਹਿਣਗੇ। ਇਸ ਸਮੇਂ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ, ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਸੰਧੂ, ਪ੍ਰਭਦੀਪ ਸਿੰਘ ਸੇਖੋਂ ਪ੍ਰਧਾਨ ਦਿਹਾਤੀ ਜ਼ਿਲ੍ਹਾ ਲੁਧਿਆਣਾ, ਭੁਪਿੰਦਰ ਸਿੰਘ ਪ੍ਰਧਾਨ ਸ਼ਹਿਰੀ ਲੁਧਿਆਣਾ, ਬੀਬੀ ਬਲਵਿੰਦਰ ਕੌਰ ਆਸ਼ਾ, ਅਮਰਜੀਤ ਸਿੰਘ ਭੱਟੀ, ਸ਼ਮਸ਼ੇਰ ਸਿੰਘ ਲਾਡੋਵਾਲ, ਮਲਵਿੰਦਰ ਸਿੰਘ, ਦੀਦਾਰ ਸਿੰਘ, ਗੱਜਣ ਸਿੰਘ, ਧਰਮ ਸਿੰਘ ਖੋਖਰ, ਗੁਰਜੀਤ ਸਿੰਘ ਗੁਰਮ, ਗੁਰਿੰਦਰ ਸਿੰਘ ਸੰਧੂ, ਅਸ਼ੋਕ ਦਿਤਿਆ, ਮਿੰਕੂ ਤੇਰੀਆਂ, ਦਿਲਬਾਗ ਸਿੰਘ, ਗੁਰਚਰਨ ਸਿੰਘ ਭੁੱਲਰ aਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.sam
Previous article350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਾਂਝੇ ਤੌਰ ਤੇ ਮਨਾਉਣ ਦਾ ਉਪਰਾਲਾ
Next articleਜਿਲ੍ਹੇ ਦੀਆਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਨੇ  ਉੱਪ ਜਿਲ੍ਹਾ ਸਿੱਖਿਆ ਅਫਸਰਾਂ ਨਾਲ ਕੀਤੀ ਮੁਲਾਕਾਤ