ਕੈਪਟਨ, ਸੁਖਬੀਰ, ਕੇਜਰੀਵਾਲ, ਮਾਇਆਵਤੀ ਅਤੇ ਹੋਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਮਾਤਾ ਵੈਸ਼ਨੋ ਦੇਵੀ ਮੰਦਰ ’ਚ ਭਗਦੜ ਕਾਰਨ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਜਤਾਇਆ ਹੈ। ਕੈਪਟਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਕੇਜਰੀਵਾਲ ਅਤੇ ਖੱਟਰ ਨੇ ਵੀ ਟਵੀਟ ਕਰਕੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।

ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਾਦਸੇ ’ਚ ਵੱਡੀ ਗਿਣਤੀ ’ਚ ਮੌਤਾਂ ਹੋਣ ’ਤੇ ਉਹ ਸਦਮੇ ’ਚ ਹਨ। ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਵੀ ਟਵੀਟ ਕਰਕੇ ਹਾਦਸੇ ’ਤੇ ਦੁੱਖ ਜਤਾਇਆ ਹੈ। ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਘਟਨਾ ਤੋਂ ਸਬਕ ਲੈ ਕੇ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਵਾਪਰੇ। 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੈਸ਼ਨੋ ਦੇਵੀ ਮੰਦਰ ’ਚ ਭਗਦੜ; 12 ਮੌਤਾਂ
Next articleਆਨਲਾਈਨ ਭੋਜਨ ਤੇ ਕੈਬ ਸੇਵਾਵਾਂ ਹੋਰ ਮਹਿੰਗੀਆਂ