ਭਾਰਤ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਪਰਿਪੇਖ ਤੇ ਮੌਜੂਦਾ ਚੁਣੌਤੀਆਂ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ

(ਸਮਾਜ ਵੀਕਲੀ)-ਕਪੂਰਥਲਾ ,(ਕੌੜਾ)- ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਦੇਸ਼ ਦੇ ਪਚੱਤਰ ਵੇਂ ਆਜ਼ਾਦੀ ਦਿਹਾਡ਼ੇ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਕੋਆਰਡੀਨੇਟਰ ਪ੍ਰੋਫ਼ੈਸਰ ਅਰਪਨਾ ਦੀ ਅਗਵਾਈ ਹੇਠ ਲੇਖ ਮੁਕਾਬਲੇ ਕਰਵਾਏ। ਇਨ੍ਹਾਂ ਲੇਖ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਪਡ਼੍ਹਾਈ ਦੇ ਨਾਲ ਨਾਲ ਦੇਸ਼ ਪ੍ਰਤੀ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਹੈ । ਇਨ੍ਹਾਂ ਲੇਖ ਮੁਕਾਬਲਿਆਂ ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਲੇਖ ਮੁਕਾਬਲਿਆਂ ਚ ਪਹਿਲਾ ਸਥਾਨ ਬੀ ਐੱਸ ਸੀ ਨਾਨ ਮੈਡੀਕਲ ਸਮੈਸਟਰ ਛੇਵਾਂ ਦੀ ਵਿਦਿਆਰਥਣ ਦੇਵਿਕਾ ਨੇ ਹਾਸਲ ਕੀਤਾ। ਬੀ ਐੱਸ ਸੀ ਕੰਪਿਊਟਰ ਸਾਇੰਸ ਸਮੈਸਟਰ ਛੇਵਾਂ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਤੇ ਬੀ ਏ ਸਮੈਸਟਰ ਛੇਵਾਂ ਦੀ ਵਿਦਿਆਰਥਣ ਸੁਮਨ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ। ਬੀ ਕਾਮ ਸਮੈਸਟਰ ਛੇਵਾਂ ਦੇ ਵਿਦਿਆਰਥੀ ਜਗਜੀਤ ਸਿੰਘ ਤੇ ਬੀ ਏ ਸਮੈਸਟਰ ਚੌਥਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀ ਵਰਗ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ ਅਰਪਨਾ ਨੂੰ ਵਧਾਈ ਦਿੱਤੀ ਤੇ ਨਾਲ ਹੀ ਅੱਗੇ ਤੋਂ ਵੀ ਅਜਿਹੇ ਹਮਲੇ ਉਲੀਕਣ ਲਈ ਪ੍ਰੇਰਿਤ ਕੀਤਾ ਸੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਖਜਾਨਾ ਦਫ਼ਤਰ ਦੀ ਅਚਨਚੇਤ ਜਾਂਚ
Next articleਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪਣ ਲਈ ਵਿਧਾਨ ਸਭਾ ’ਚ ਮਤਾ ਪੇਸ਼