ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਦੇਸ਼ ਦੇ 75 ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਧਾਰਾ ਪ੍ਰਤੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਦੇ ਪ੍ਰੋਫੈਸਰ ਡਾ ਪਰਮਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਵਿਸ਼ੇ ਉੱਪਰ ਗੈਸਟ ਲੈਕਚਰ ਕਰਵਾਇਆ ਗਿਆ। ਇਸ ਗੈਸਟ ਲੈਕਚਰ ਵਿੱਚ ਵੀ ਬੇਬੇ ਨਾਨਕੀ ਯੂਨੀਵਰਸਿਟੀ ਗਰਲਜ਼ ਕਾਲਜ ਫੱਤੂਢੀਂਗਾ ਤੋਂ ਹਿਸਟਰੀ ਵਿਭਾਗ ਦੇ ਲੈਕਚਰਾਰ ਹਰਪ੍ਰੀਤ ਕੌਰ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਿਲ ਹੋਏ ।
ਇਸ ਲੈਕਚਰ ਵਿਚ ਕਾਲਜ ਦੇ ਸਟਾਫ ਮੈਂਬਰਾਂ ਸਮੇਤ ਕੁੱਲ 120 ਵਿਦਿਆਰਥੀ ਸ਼ਾਮਲ ਹੋਏ । ਇਸ ਦੌਰਾਨ ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ ਸ਼ਖ਼ਸੀਅਤ ਦੇ ਪੱਖਾਂ ਸਮੇਤ ਆਜ਼ਾਦੀ ਲਈ ਨਿਭਾਏ ਗਏ ਰੋਲ ਬਾਰੇ ਖੋਜ ਭਰਪੂਰ ਵਿਚਾਰਾਂ ਨਾਲ ਰੌਸ਼ਨੀ ਪਾਈ ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਬਚਪਨ ਦੇ ਅੰਦਰ ਹੀ ਪੈਦਾ ਹੋਈ ਆਜ਼ਾਦੀ ਦੀ ਚਿਣਗ ਨੂੰ ਹੋਰਨਾਂ ਦੇ ਅੰਦਰ ਵੀ ਪੈਦਾ ਕੀਤਾ ਅਤੇ ਲਗਾਤਾਰ ਕ੍ਰਾਂਤੀਕਾਰੀ ਗਤੀਵਿਧੀਆਂ ਨੂੰ ਅੰਜਾਮ ਦਿੰਦਿਆਂ ਲੋਕਾਂ ਅੰਦਰ ਆਜ਼ਾਦੀ ਪ੍ਰਤੀ ਜੋਸ਼ ਪੈਦਾ ਕੀਤਾ।
ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਨਾਲ ਸਾਥ ਨਿਭਾਉਣ ਵਾਲੇ ਸੁਖਦੇਵ, ਰਾਜਗੁਰੂ ਤੇ ਰਾਜ ਬਿਹਾਰੀ ਬੋਸ ਅਤੇ ਹੋਰ ਕ੍ਰਾਂਤੀਕਾਰੀਆਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ ਗਿਆ । ਇਹ ਸਮਾਗਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਅਤੇ ਡਾ ਪਰਮਜੀਤ ਕੌਰ ਵਲੋਂ ਹਰਪ੍ਰੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਦੌਰਾਨ ਡਾ ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਖ਼ਾਤਰ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਉਨ੍ਹਾਂ ਨੂੰ ਯਾਦ ਕਰਨਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ, ਅਤੇ ਸ਼ਹੀਦਾਂ ਦੀ ਯਾਦ ਵਿੱਚ ਇਸ ਤਰ੍ਹਾਂ ਦੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly