ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰ ਸੀ ਐੱਫ ਦੇ ਗੁਰਦੁਆਰਾ ਵਿੱਚ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਜੁਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫੈਕਟਰੀ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਦੀ ਸੇਵਾ ਨਿਭਾਈ।

ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਕੀਰਤਨੀਏ ਭਾਈ ਸਤਿੰਦਰਬੀਰ ਸਿੰਘ ਜੀ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਫੇਰ ਭਾਈ ਹਰਪਾਲ ਸਿੰਘ ਜੀ ਹੈਡਗ੍ਰੰਥੀ (ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ) ਜੀ ਨੇ ਕਥਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ ,ਤੇ ਗੁਰੂ ਸਾਹਿਬਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੁਆਰਾ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਅਹਿਮ ਸੇਵਾਵਾਂ ਲਈ ਕਈ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ।

ਇਸ ਧਾਰਮਿਕ ਸਮਾਰੋਹ ਨੂੰ ਕਰਵਾਉਣ ਵਿੱਚ ਭਾਈ ਜਗੀਰ ਸਿੰਘ ,ਭਾਈ ਮਨਦੀਪ ਸਿੰਘ,ਭਾਈ ਉੱਜਲ ਸਿੰਘ ,ਭਾਈ ਰਜਿੰਦਰ ਸਿੰਘ,ਭਾਈ ਗੁਰਦਿਆਲ ਸਿੰਘ,ਚਰਨਜੀਤ ਸਿੰਘ ਆਦਿ ਨੇ ਨਿਸ਼ਕਾਮ ਸੇਵਾ ਕੀਤੀ। ਇਸ ਮੌਕੇ ਤੇਜਗਤਾਰ ਸਿੰਘ ਜੱਗਾ, ਸੁਖਦੇਵ ਸਿੰਘ ਸੁੱਖੀ, ਤਰਸੇਮ ਸਿੰਘ ਬਾਠ, ਰਤਨ ਸਿੰਘ, ਨਿਰਮਲ ਸਿੰਘ ,ਹਰਬੰਸ ਸਿੰਘ, ਦਲਜੀਤ ਸਿੰਘ, , ਬਲਤੇਜ ਪੁਰੀ ,ਜੁਗਿੰਦਰ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ ਪੱਟੀ ,ਅਮਰਜੀਤ ਸਿੰਘ, ਬਲਜੀਤ ਸਿੰਘ, ਰਾਮ ਸਿੰਘ ਜਗਜੀਤ ਸਿੰਘ ,ਨਿਰਮਲ ਸਿੰਘ ਖਮਾਣੋ ,ਮਹਿੰਦਰ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ ,ਜਸਪਾਲ ਸਿੰਘ ਸਾਹਨੀ

ਮਨਮੋਹਨ ਸਿੰਘ ਚਰਨਜੀਤ ਸਿੰਘ ਸੁਖਵਿੰਦਰ ਸਿੰਘ ਕੁਲਦੀਪ ਸਿੰਘ,ਬਲਵਿੰਦਰ ਸਿੰਘ ਅਮਲੋਹ ,ਬਲਵਿੰਦਰ ਸਿੰਘ ਆਦਿ ਸਮੂਹ ਸੰਗਤ ਨੇ ਹਾਜ਼ਰੀਆਂ ਭਰੀਆਂ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ. ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਦੁਖ਼ ਦਾ ਪ੍ਰਗਟਾਵਾ
Next articleਅਦਾਲਤ ਦੇ ਫ਼ੈਸਲਿਆਂ ਦਾ ਸਤਿਕਾਰ ਨਹੀਂ ਕਰਦੀ ਕੇਂਦਰ ਸਰਕਾਰ: ਸੁਪਰੀਮ ਕੋਰਟ