ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਦਾ ਸਿੰਘ ਵਾਲਾ ਜਾਣਕਾਰੀ ਦਿੰਦੇ ਸਿਹਤ ਕਰਮਚਾਰੀ 
ਮਾਨਸਾ, 28 ਜੁਲਾਈ ( ਚਾਨਣ ਦੀਪ ਸਿੰਘ ਔਲਖ ) – ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਅਰਸ਼ਦੀਪ ਸਿੰਘ ਅਤੇ ਸੰਤੋਸ਼ ਭਾਰਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਹਰਦੀਪ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਦਾ ਸਿੰਘ ਵਾਲਾ ਅਤੇ ਬੁਰਜ ਹਰੀ ਵਿਖੇ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਜੰਟ ਸਿੰਘ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ।
ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ ਤੇਜ਼ ਸਿਰ ਦਰਦ,ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ। ਡੇਂਗੂ ਅਤੇ ਮਲੇਰੀਆ ਹੋਣ ਤੇ ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਲਵਦੀਪ ਸਿੰਘ, ਇਕਬਾਲ ਸਿੰਘ, ਪ੍ਰਿੰਸੀਪਲ ਰੀਤੂ ਬਾਲਾ,ਸਮਿਦਰ ਸਿੰਘ, ਰਿੰਪਲ ਮਿੱਤਲ, ਬਲਜਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਖਿਆਲਾ ਅਤੇ ਜੋਗਾ ਵਿਖੇ ਕੀਤਾ ਜਾਗਰੂਕ 
Next articleINDIA bloc MPs reach Manipur to assess ground situation