ਡੇਂਗੂ ਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਫੀਲਡ ਸਰਵੈ ਆਯੋਜਿਤ

ਅੱਪਰਾ (ਸਮਾਜ ਵੀਕਲੀ)-ਪਿੰਡ ਛੋਕਰਾਂ ਵਿਖੇ ਸਿਵਲ ਸਰਜਨ ਜਲੰਧਰ ਡਾ. ਰਮਨ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਡਾ. ਭੁਪਿੰਦਰ ਕੌਰ ਦੀ ਅਗਵਾਈ ਹੇਠ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਅੱਪਰਾ ਵਲੋਂ ਫੀਲਡ ਸਰਵੈ ਕੀਤਾ ਗਿਆ। ਇਸ ਮੌਕੇ ਬੋਲਦਿਆਂ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਅੱਪਰਾ ਨੇ ਕਿਹਾ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਆਪਣੇ ਆਲੇ ਦੁਆਲੇ ਤੇ ਵਾਤਾਵਰਣ ਦੀ ਸਫਾਈ ਰੱਖਮੀ ਚਾਹੀਦੀ ਹੈ ਤੇ ਠੰਢ ਲੱਗਣ, ਕਾਂਬਾ ਛਿੜਨ, ਤੇਜ਼ ਬੁਖਾਰ ਤੇ ਥਕਾਵਟ ਲੱਗਣ ’ਤੇ ਨੇੜੇ ਦੇ ਸਿਹਤ ਕੇਂਦਰ ਜਾ ਕੇ ਆਪਣੇ ਸਰੀਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਛੋਕਰਾਂ ਤੇ ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਛੋਕਰਾਂ ਦੇ ਵਿਦਿਆਰਥੀਆਂ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਅੱਪਰਾ, ਸਰਪੰਚ ਅਵਤਾਰ ਕੌਰ, ਸੌਨੂੰ ਪੰਚ, ਜਮਨ ਲਾਲ, ਦੀਪਾ ਪੇਂਟਰ, ਗੁਰਜੀਤ ਸਿੰਘ, ਪਰਮਿੰਦਰ ਸਿੰਘ, ਕੁਲਵੀਰ ਸਿੰਘ, ਭਾਵਨਾ, ਮਨਦੀਪ ਕੌਰ, ਮਨਜੀਤ ਕੌਰ, ਆਸ਼ਾ ਵਰਕਰ, ਸੁਨੀਤਾ ਰਾਣੀ, ਬਲਵੀਰ ਕੌਰ, ਗੁਰਮੀਤ ਕੌਰ ਤੇ ਦੋਵਾਂ ਸਕੂਲਾਂ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਨਮ ਦਿਨ ਮੁਬਾਰਕ
Next articleਗਾਇਕ ਤੇ ਗੀਤਕਾਰ ਕੁਲਵੀਰ ਲੱਲੀਆਂ ਦੀ ਮਾਤਾ ਜੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ