“ਦੇਸ਼ ਦੀ ਰੱਖਿਆ ਪ੍ਰਣਾਲੀਦੇ ਮਜ਼ਬੂਤੀ ਦੇ ਸਿਧਾਂਤਾਂ ਸਬੰਧੀ ਵਿਦਿਆਰਥੀਆਂ ਨੂੰ ਕਰਵਾਇਆ ਜਾਣਾ “
ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਭਾਰਤ ਦੇ 75 ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਅੰਦਰ ਵਿੱਦਿਅਕ ਖੇਤਰ ਦੇ ਨਾਲ ਨਾਲ ਦੇਸ਼ ਦੀ ਰੱਖਿਆ ਪ੍ਰਣਾਲੀ ਦੇ ਸਿਧਾਂਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਆਰਟਸ ਵਿਭਾਗ ਦੇ ਮੁਖੀ ਡਾ. ਅਰਪਨਾ ਜੀ ਦੀ ਯੋਗ ਅਗਵਾਈ ਹੇਠ “ਮੌਜ਼ੂਦਾ ਅਫ਼ਗਾਨ ਤਾਲਿਬਾਨ ਸੰਕਟ ਵਿਚ ਆਪਣੀ ਸੁਤੰਤਰਤਾ ਨੂੰ ਮਜ਼ਬੂਤ ਕਰਨ ਲਈ ਭਾਰਤ ਵੱਲੋਂ ਨਵੇਂ ਬੈਲਿਸਟਿਕ ਮਿਜ਼ਾਈਲ ਪ੍ਰਣਾਲੀਆਂ ਦੀ ਲੋੜ”ਦੇ ਬੈਨਰ ਹੇਠ ਗੈਸਟ ਲੈਕਚਰ ਕਰਵਾਇਆ ਗਿਆ।
ਇਸ ਗੈਸਟ ਲੈਕਚਰ ਵਿਚ ਦੋਆਬਾ ਕਾਲਜ ਜਲੰਧਰ ਤੋਂ ਇੰਗਲਿਸ਼ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਸ੍ਰੀ ਸੰਦੀਪ ਚਾਹਲ ਜੀ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ।ਇਸ ਗੈਸਟ ਲੈਕਚਰ ਵਿੱਚ ਕਾਲਜ ਦੇ ਸਟਾਫ ਸਮੇਤ ਪਚੱਤਰ ਵਿਦਿਆਰਥੀਆਂ ਵੱਲੋਂ ਹਾਜ਼ਰੀ ਭਰੀ ਗਈ ਇਸ ਮੌਕੇ ਪ੍ਰੋ: ਸੰਦੀਪ ਚਾਹਲ ਜੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਭਾਰਤ ਦੀ ਰੱਖਿਆ ਪ੍ਰਣਾਲੀ ਸਬੰਧੀ ਬਹੁਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਉਨ੍ਹਾਂ ਵੱਲੋਂ ਮੌਜੂਦਾ ਅਫ਼ਗਾਨ ਤਾਲਿਬਾਨ ਸੰਕਟ ਦੇ ਦੌਰਾਨ ਭਾਰਤ ਦੀ ਸੁਤੰਤਰਤਾ ਨੂੰ ਮਜ਼ਬੂਤ ਕਰਨ ਦੇ ਸੰਬੰਧੀ,ਦੂਜੇ ਦੇਸ਼ਾਂ ਵੱਲੋਂ ਚੁੱਕੇ ਗਏ ਰੱਖਿਆਤਮਕ ਕਦਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਅਮਰੀਕਾ,ਰੂਸ ਅਤੇ ਇਸਰਾਈਲ ਵਰਗੇ ਦੇਸ਼ਾਂ ਵਾਂਗ ਭਾਰਤ ਦੀਆਂ ਸਰਹੱਦਾਂ ਨੂੰ ਐਂਟੀ ਬੈਲਿਸਟਿਕ ਮਿਜ਼ਾਈਲ ਸਿਸਟਮ ਨਾਲ ਲੈਸ ਕਰਕੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਕਿਉਂਕਿ ਆਧੁਨਿਕ ਤਕਨਾਲੋਜੀ ਦੇ ਯੁੱਗ ਅੰਦਰ ਵਧੀਆ ਤੋਂ ਵਧੀਆ ਤਕਨੀਕ ਹੀ ਕਿਸੇ ਵੀ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕਰ ਸਕਦੀ ਹੈ।ਕਾਲਜ ਦੇ ਪ੍ਰਿੰਸੀਪਲ ਡਾ.ਦਲਜੀਤ ਸਿੰਘ ਖਹਿਰਾ ਅਤੇ ਆਰਟਸ ਵਿਭਾਗ ਦੇ ਮੁਖੀ ਡਾ. ਅਰਪਨਾ ਦੁਆਰਾ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਿਲ ਹੋਏ ਪ੍ਰੋਫੈਸਰ ਸੰਦੀਪ ਚਾਹਲ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਇਸਦੇ ਨਾਲ ਹੀ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅੰਦਰ ਵਿਦਿਅਕ ਪੜ੍ਹਾਈ ਦੇ ਨਾਲ ਨਾਲ ਦੇਸ਼ ਦੀ ਰੱਖਿਆ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਦੇ ਲਈ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਆਪਣੀ ਸੋਚ ਦੇ ਦਾਇਰੇ ਨੂੰ ਵਧਾਉਂਦਿਆਂ ਹੋਇਆਂ ਆਪਣੇ ਜੀਵਨ ਪੱਧਰ ਦੇ ਨਾਲ ਨਾਲ ਆਪਣੇ ਦੇਸ਼ ਦੀ ਏਕਤਾ ਅਤੇ ਸੁਰੱਖਿਆ ਨੂੰ ਉੱਚਾ ਚੁੱਕਣ ਦੇ ਵਿੱਚ ਵੀ ਆਪਣਾ ਯੋਗਦਾਨ ਪਾ ਸਕਣ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly