ਮਿੱਠੜਾ ਕਾਲਜ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਬੰਧੀ ਗੈਸਟ ਲੈਕਚਰ ਕਰਵਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਮਨਾਏ ਜਾ ਰਹੇ ਜਾਗਰੂਕਤਾ ਹਫਤੇ ਦੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾ ਅਧੀਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਬੱਡੀ ਗਰੁੱਪ ਅਤੇ ਐੱਨ ਐੱਸ ਐੱਸ ਵਿੰਗ ਵੱਲੋਂ ਵਿੰਗ ਦੇ ਇੰਚਾਰਜ ਡਾ.ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਇਸ ਗੈਸਟ ਲੈਕਚਰ ਵਿਚ ਜਲੰਧਰ ਤੋਂ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਔਰਤ ਅਤੇ ਬਾਲ ਭਲਾਈ ਵਿਭਾਗ ਦੇ ਸੁਪਰਵਾੇਈਜ਼ਰ ਮੈਡਮ ਰਮਨਜੀਤ ਕੌਰ ਮੁੱਖ ਬੁਲਾਰੇ ਦੇ ਤੌਰ ਤੇ ਹਾਜ਼ਰ ਹੋਏ।ਇਸ ਆਨਲਾਈਨ ਗੈਸਟ ਲੈਕਚਰ ਵਿੱਚ ਕੁੱਲ 36 ਵਿਦਿਆਰਥੀਆਂ ਨੇ ਭਾਗ ਲਿਆ । ਰਮਨਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਨਸ਼ਿਆਂ ਦੀ ਦੁਰਵਰਤੋਂ ਅਤੇ ਇਸ ਦੇ ਸਾਡੇ ਸਰੀਰ ਦੇ ਨਾਲ ਨਾਲ ਸਮਾਜਿਕ ਆਲੇ ਦੁਆਲੇ ਅਤੇ ਆਰਥਿਕ ਵਿਵਸਥਾ ਉੱਪਰ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਖੋਜ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ।

ਇਸ ਦੇ ਨਾਲ ਨਾਲ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਇਸ ਅਲਾਮਤ ਦੇ ਖ਼ਤਰੇ ਲਈ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸ਼ੇਸ ਚਾਨਣਾ ਪਾਇਆ ਗਿਆ ਅਤੇ ਅਜੌਕੀ ਮਹਾਂਮਾਰੀ ਦੇ ਸਮੇਂ ਵਿਚ ਪੈਦਾ ਹੋ ਰਹੇ ਮਾਨਸਿਕ ਪ੍ਰਭਾਵਾਂ ਕਰਕੇ ਨਸ਼ਿਆਂ ਦੇ ਸੇਵਨ ਵਿਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਚੁੱਕੇ ਜਾ ਸਕਣ ਵਾਲੇ ਕਦਮਾਂ ਬਾਰੇ ਉਨ੍ਹਾਂ ਨੇ ਬਾਖ਼ੂਬੀ ਜਾਣਕਾਰੀ ਪ੍ਰਦਾਨ ਕੀਤੀ।

ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਅਤੇ ਐੱਨ ਐੱਸ ਐੱਸ ਵਿੰਗ ਅਤੇ ਬੱਡੀ ਗਰੁੱਪ ਦੇ ਇੰਚਾਰਜ ਡਾ ਜਗਸੀਰ ਸਿੰਘ ਬਰਾੜ ਵੱਲੋਂ ਇਸ ਸਮਾਗਮ ਦਾ ਸੱਦਾ ਪੱਤਰ ਕਬੂਲਦਿਆਂ ਹੋਇਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਤੇ ਰਮਨਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਦੇ ਅੰਦਰ ਅਜਿਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਗੁਜ਼ਾਰਿਸ਼ ਵੀ ਕੀਤੀ ।
ਡਾ ਦਲਜੀਤ ਸਿੰਘ ਖਹਿਰਾ ਨੇ ਇਸ ਲੈਕਚਰ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਸ ਖੋਜ ਭਰਪੂਰ ਲੈਕਚਰ ਦੇ ਅੰਦਰ ਭਾਗ ਲੈਣ ਤੇ ਪ੍ਰਸੰਸਾ ਜ਼ਾਹਿਰ ਕਰਦਿਆਂ ਆਉਣ ਵਾਲੇ ਚੰਗੇ ਭਵਿੱਖ ਵਾਸਤੇ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੌਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੀ ਮੀਟਿੰਗ 3 ਨੂੰ
Next articleਰੋਮੀ ਘੜਾਮੇਂ ਵਾਲ਼ਾ ਜਲਦ ਲੈ ਕੇ ਆਵੇਗਾ ਨਵਾਂ ਸਿਆਸੀ ਵਿਅੰਗ ‘ਛੁਣਛੁਣੇ ਫਾਰ 2022’