ਜ਼ਿਲ੍ਹੇ ਵਿੱਚ ਕਰਵਾਈ ਗਈ ਜ਼ਿਲ੍ਹਾ ਬੈਡਮਿੰਟਨ ਚੈਪਿਅਨਸ਼ਿਪ ਜੂਨੀਅਰ ਅਤੇ ਸਬ ਜੂਨੀਅਰ, ਨੌਜਵਾਨ ਨਸ਼ਿਆਂ ਤੋਂ ਰਹਿਣ ਦੂਰ ਅਤੇ ਖੇਡਾਂ ਵੱਲ ਦੇਣ ਧਿਆਨ – ਵਿਧਾਇਕ ਕਟਾਰੀਆ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜਿਲਾ ਬੈਡਮਿੰਟਨ ਐਸੋਸ਼ੀਏਸ਼ਨ, ਨਵਾਂਸ਼ਹਿਰ ਵਲੋਂ ਮਿਊਸੀਪਲ ਬੈਡਮਿੰਟਨ ਹਾਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਜਿਲਾ ਬੈਡਮਿੰਟਨ ਚੈਪਿਅਨਸ਼ਿਪ ਜੂਨੀਅਰ ਅਤੇ ਸਬ ਜੂਨੀਅਰ ਕਰਵਾਈ ਗਈ। ਜਿਸ ਦਾ ਉਦਘਾਟਨ ਵਿਧਾਇਕ ਹਲਕਾ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਕੀਤਾ ਗਿਆ। ਇਸ ਚੈਪਿਅਨਸ਼ਿਪ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਇੰਨਚਾਰਜ ਨਵਾਂਸ਼ਹਿਰ ਸ੍ਰੀ ਲਲਿਤ ਮੋਹਨ ਪਾਠਕ, ਹਲਕਾ ਇੰਨਚਾਰਜ ਬੰਗਾ ਸ੍ਰੀ ਕੁਲਜੀਤ ਸਿੰਘ ਸਰਹਾਲ  ਅਤੇ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸਤਨਾਮ ਸਿੰਘ ਜਲਵਾਹਾ ਨੇ ਸਿਰਕਤ ਕੀਤੀ। ਇਸ ਮੌਕ ਤੇ ਜ਼ਿਲਾ ਬੈਡਮਿੰਟਨ ਐਸੋਸ਼ੀਏਸ਼ਨ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਚੈਪਿਅਨਸ਼ਿਪ ਵਿੱਚ ਬੈਡਮਿੰਟਨ ਖੇਡ ਨਾਲ ਸਬੰਧਤ ਉਮਰ ਵਰਗ ਦੇ ਅੰਡਰ-9,11,13,15,17,19 ਸਾਲਾਂ ਦੇ ਜੂਨੀਅਰ ਅਤੇ ਸਬ-ਜੂਨੀਅਰ ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ।
ਇਸ ਮੌਕੇ ਤੇ ਵਿਧਾਇਕ ਹਲਕਾ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜ੍ਹੀ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਨੌਜਵਾਨ ਸਮਾਜ ਵਿੱਚ ਬਦਲਾਅ ਲਿਆ ਸਕਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਨੌਜਵਾਨਾਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਰੁਚੀ ਰੱਖਣ ਅਤੇ ਖਿਡਾਰੀਆਂ ਨੂੰ ਨਸ਼ਾ ਮੁਕਤ ਰਹਿਣ ਦੀ ਅਪੀਲ ਕੀਤੀ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ ਮਹਿਮਾਨਾਂ ਨੂੰ ਜ਼ਿਲਾ ਖੇਡ ਅਫਸਰ ਸ੍ਰੀਮਤੀ ਵੰਦਨਾ ਚੌਹਾਨ ਅਤੇ ਉਨਾਂ ਦੀ ਕਮੇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਰਜਿੰਦਰ ਗਿੱਲ ਪ੍ਰਿਸੀਪਲ, ਸ੍ਰੀ ਰੋਹਿਤ ਅਰੋੜਾ, ਸ੍ਰੀ ਜੀਆ ਲਾਲ, ਸ੍ਰੀ ਰਾਕੇਸ਼ ਗੰਗੜ, ਸ੍ਰੀ ਸੰਜੀਵ ਕੁਮਾਰ, ਸ੍ਰੀ ਰਾਹੁਲ ਸ਼ਾਹ ਅਤੇ ਪਦਵੰਤੇ ਵਿਅਕਤੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ – ਡਾ. ਮੱਖਣ ਸਿੰਘ ਭੁੱਲਰ
Next articleਪੀ.ਏ.ਯੂ. – ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਲਾਇਬ੍ਰੇਰੀ ਦੀ ਵਰਤੋਂ ਸਬੰਧੀ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ