ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਦੇ ਅੰਦਰ ਚੱਲ ਰਹੀ ਨਸ਼ਿਆਂ ਦੀ ਬਹੁਤਾਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਮਨਾਏ ਜਾ ਰਹੇ ਹਫ਼ਤੇ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਬੱਤੀ ਗਰੁੱਪ ਅਤੇ ਐੱਨ ਐੱਨ ਐੱਸ ਵਿੰਗ ਦੌਰਾਨ ਵਿੰਗ ਦੇ ਇੰਚਾਰਜ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਆਨਲਾਈਨ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿਚ 16 ਵਿਦਿਆਰਥੀਆਂ ਦੁਆਰਾ ਨਸ਼ਿਆਂ ਪ੍ਰਤੀ ਜਾਗਰੂਕਤਾ ਕਰਨ ਵਾਲੇ ਸਲੋਗਨ ਲਿਖ ਕੇ ਆਪਣੀ ਪੇਸ਼ਕਾਰੀ ਦਿੱਤੀ ਗਈ। ਜਿਸ ਵਿਚ ਸ਼ੀਤਲ ਸ਼ਰਮਾ ਬੀਕਾਮ ਭਾਗ ਦੂਜਾ ਨੇ ਪਹਿਲਾ ਸਥਾਨ ,ਜਸਲੀਨ ਕੌਰ ਅਤੇ ਸਤਿੰਦਰਜੀਤ ਕੌਰ ਬੀ ਕਾਮ ਭਾਗ ਪਹਿਲਾ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਸੰਦੀਪ ਕੌਰ ਬੀ ਏ ਭਾਗ ਪਹਿਲਾ ਅਤੇ ਦਵਿੰਦਰਜੀਤ ਕੌਰ ਬੀ ਐੱਸ ਸੀ ਫੈਸ਼ਨ ਡਿਜ਼ਾਈਨਿੰਗ ਭਾਗ ਪਹਿਲਾ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ ।
ਡਾ.ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਨੇ ਬੜੀ ਮਿਹਨਤ ਦੇ ਨਾਲ ਇਸ ਮੁਕਾਬਲੇ ਵਿੱਚ ਭਾਗ ਲਿਆ ਹੈ। ਅਤੇ ਬੜੇ ਹੀ ਸ਼ਲਾਘਾਯੋਗ ਸ਼ਬਦਾਂ ਦੀ ਵਰਤੋਂ ਕਰਦਿਆਂ ਸਲੋਗਨ ਲਿਖ ਕੇ ਨਸ਼ਿਆਂ ਖ਼ਿਲਾਫ਼ ਇਸ ਜਾਗਰੂਕਤਾ ਲਹਿਰ ਦੇ ਨਾਆਰਾ ਬੁਲੰਦ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly