ਮਿੱਠੜਾ ਕਾਲਜ ਵਿਖੇ ਸਵੱਛਤਾ ਤੋਂ ਸਥਿਰਤਾ ਵਿਸ਼ੇ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਕਪੂਰਥਲਾ, (ਕੌੜਾ ) – ਕੇਂਦਰ ਸਰਕਾਰ ਵੱਲੋਂ ਸਿੱਖਿਆ ਮੰਤਰਾਲੇ ਦੇ ਦੇ ਤਹਿਤ ਚਲਾਏ ਜਾ ਰਹੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਸਵੱਛਤਾ ਤੋਂ ਸਥਿਰਤਾ ਵਿਸ਼ੇ ਦੇ ਬੈਨਰ ਹੇਠ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸੈਮੀਨਾਰ ਅੰਦਰ ਕੇਂਦਰ ਸਰਕਾਰ ਨਾਲ ਸਬੰਧਤ ਮਹਿਕਮੇ ਤੋਂ ਪੰਜਾਬ ਰਾਜ ਦੇ ਕੋਆਰਡੀਨੇਟਰ ਡਾ ਪ੍ਰਿਆਵਰਤ ਸ਼ਰਮਾ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ। ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਇਸ ਵਿਭਾਗ ਨਾਲ ਕੰਮ ਕਰ ਰਹੇ ਹਨ ਅਤੇ ਛੇ ਫੈਕਲਟੀ ਵਿਕਾਸ ਪ੍ਰੋਗਰਾਮ ਕਰਾਉਣ ਦੇ ਨਾਲ ਨਾਲ 25 ਕਲੱਸਟਰ ਵਰਕਸ਼ਾਪਾਂ ਅਤੇ 210 ਇੱਕ ਦਿਨਾ ਵਰਕਸ਼ਾਪਾਂ ਵੀ ਕਰਵਾ ਚੁੱਕੇ ਹਨ । ਇਸ ਸੈਮੀਨਾਰ ਅੰਦਰ ਕਾਲਜ ਦੇ ਸਾਰੇ ਸਟਾਫ ਮੈਂਬਰਾਂ ਸਮੇਤ 150 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਡਾ ਪ੍ਰਿਆ ਵਰਤ ਸ਼ਰਮਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕੇਂਦਰ ਸਰਕਾਰ ਵੱਲੋਂ ਇਹ ਮੰਤਰਾਲਾ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਵਾਤਾਵਰਨ ਪੱਖੀ ਕਦਰਾਂ ਕੀਮਤਾਂ ਦੇ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਅਜੋਕੇ ਸਮੇਂ ਦੌਰਾਨ ਵਾਤਾਵਰਨ ਉੱਪਰ ਪੈ ਰਹੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਥਿਰਤਾ ਕਾਰਜ ਯੋਜਨਾ ਦੇ ਬਾਰੇ ਦੱਸਦਿਆਂ, ਜਲ ਪ੍ਰਬੰਧਨ ਜਲ ਦੀ ਬੱਚਤ ਕਰਨ ਠੋਸ ਰਹਿੰਦ ਖੂੰਹਦ ਅਤੇ ਕੂੜੇ ਦਾ ਪ੍ਰਬੰਧਨ ਕਰਨ ਦੇ ਨਾਲ ਨਾਲ ਸਾਂਝੀਆਂ ਥਾਂਵਾਂ ਜਿਵੇਂ ਕਿ ਪਾਰਕਾਂ ਸਕੂਲ ਕਾਲਜਾਂ ਅਤੇ ਹਸਪਤਾਲਾਂ ਨੂੰ ਸਾਫ ਸੁਥਰਾ ਰੱਖਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕੇਂਦਰ ਸਰਕਾਰ ਦੇ ਇਸ ਮੰਤਰਾਲੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਨੇ ਸਮੂਹ ਸਟਾਫ਼ ਅਤੇ ਕਾਲਜ ਵੱਲੋਂ ਡਾ ਪ੍ਰਿਯਾਵਰਤ ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਹੋਣ ਅਤੇ ਜਾਗਰੂਕਤਾ ਫੈਲਾਉਣ ਵਿੱਚ ਸਹਾਇਤਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਉਪਰਾਲੇ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਵਿੱਖ ’ਚ ਕੋਵਿਡ ਦੇ ਭਾਰਤ ’ਤੇ ਗੰਭੀਰ ਅਸਰ ਦੀ ਸੰਭਾਵਨਾ ਨਹੀਂ: ਮਾਹਿਰ
Next articleਐਨ ਆਰ ਆਈ ਚਾਹਲ ਪਰਿਵਾਰ ਨੇ ਸਰਕਾਰੀ ਸਕੂਲ ਨੂੰ ਬੱਸ ਮੁੱਹਈਆ ਕਰਵਾਈ