ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦੇ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਗਈ

ਬਠਿੰਡਾ (ਸਮਾਜ ਵੀਕਲੀ) (ਹਰਮੀਤ ਸਿਵੀਆਂ): ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਲ੍ਹਾ ਬਠਿੰਡਾ ਦੇ ਸ੍ਰੀ ਸਿਵਪਾਲ ਗੋਇਲ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਬਠਿੰਡਾ ਤੋਂ ਤਰੱਕੀ ਦੇ ਕੇ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਸੈ.ਸਿ) ਬਠਿੰਡਾ ਲਗਾਇਆ ਗਿਆ ਹੈ। ਇਸ ਮੌਕੇ ਪੰਜਾਬ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਸ਼੍ਰੀ ਸਿਵਪਾਲ ਗੋਇਲ ਨੂੰ ਬੁੱਕੇ ਦੇ ਕੇ ਵਧਾਈ ਦਿੱਤੀ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਮਹਿੰਦਰਪਾਲ ਸਿੰਘ, ੳੱਪ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੰਗਾ, ਪ੍ਰਿੰਸੀਪਲ ਕਰਮਜੀਤ ਸਿੰਘ ਕੋਟ ਬਖਤੂ, ਪ੍ਰਿੰਸੀਪਲ ਰਜਿੰਦਰ ਸਿੰਘ ਮੌੜ ਮੰਡੀ, ਪ੍ਰਿੰਸੀਪਾਲ ਨਵਨੀਤ ਲਹਿਰਾ ਮੁਹੱਬਤ ਅਤੇ ਹਰਜਿੰਦਰ ਸਿੰਘ ਪੰਜਾਬੀ ਮਾਸਟਰ ਵਿਸ਼ੇਸ ਤੌਰ ਤੇ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀ ਐੱਸ ਐੱਫ ਰਿਕਾਰਡਜ਼ ਦੇ ਮਾਲਕ ਜਸਵਿੰਦਰ ਸਿੰਘ ਵਾਲੀਆ ਅਤੇ ਵੀਡੀਓ ਡਾਇਰੈਕਟਰ ਹਰਪ੍ਰੀਤ ਸਿੰਘ ਵਾਲੀਆ ਦਾ ਹੋਇਆ ਵਿਸ਼ੇਸ਼ ਸਨਮਾਨ
Next articleਏਹੁ ਹਮਾਰਾ ਜੀਵਣਾ ਹੈ -143