ਨਵੀਂ ਦਿੱਲੀ (ਸਮਾਜ ਵੀਕਲੀ):ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਗੱਠਜੋੜ ਦੀ ਸੰਭਾਵਨਾ ਨਕਾਰੇ ਜਾਣ ਦੇ ਕੁਝ ਦਿਨਾਂ ਮਗਰੋਂ ਕਾਂਗਰਸ ਦੀ ਪ੍ਰਦੇਸ਼ ਇਕਾਈ ਦੇ ਮੁਖੀ ਅਜੈ ਕੁਮਾਰ ਲੱਲੂ ਨੇ ਭਰੋਸਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦੋਹਾਂ ਨਾਲ ਗੱਠਜੋੜ ਕੀਤੇ ਬਿਨਾਂ ਚੋਣਾਂ ਲੜਨ ਦੇ ਸਮਰੱਥ ਹੈ ਅਤੇ ਸੂਬੇ ’ਚ ਕਾਂਗਰਸ ਇਕੱਲਿਆਂ ਹੀ ਸਰਕਾਰ ਬਣਾਏਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਉੱਤਰ ਪ੍ਰਦੇਸ਼ ’ਚ ਅਗਲੇ ਸਾਲ ਚੋਣਾਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਦੇਖ-ਰੇਖ ਹੇਠ ਲੜੇਗੀ ਅਤੇ ਤਿੰਨ ਦਹਾਕਿਆਂ ਮਗਰੋਂ ਪਾਰਟੀ ਸੂਬੇ ’ਚ ਵਾਪਸੀ ਕਰੇਗੀ। ਉਨ੍ਹਾਂ ਕਿਹਾ,‘‘ਬਦਲਾਵ ਕੀ ਆਂਧੀ ਹੈ, ਜਿਸਕਾ ਨਾਮ ਪ੍ਰਿਯੰਕਾ ਗਾਂਧੀ ਹੈ।’’ ਪ੍ਰਿਯੰਕਾ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਫ਼ੈਸਲਾ ਲੈਣਾ ਹੈ। ਖ਼ਬਰ ਏਜੰਸੀ ਨਾਲ ਇੰਟਰਵਿਊ ਦੌਰਾਨ ਲੱਲੂ ਨੇ ਕਿਹਾ ਕਿ ਕਾਂਗਰਸ ਦੇ ਪੰਜ ਵਿਧਾਇਕ ਸਮਾਜਵਾਦੀ ਪਾਰਟੀ ਦੇ 49 ਵਿਧਾਇਕਾਂ ਨਾਲੋਂ ਜ਼ਿਆਦਾ ਅਸਰਦਾਰ ਸਾਬਿਤ ਹੋਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly