HOME ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾਬੋਲ: ਬਲਾਚੌਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕੱਢਿਆ ਜਾਵੇਗਾ...

ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾਬੋਲ: ਬਲਾਚੌਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ ਅੱਜ

1
ਅਜੇ ਮੰਗੂਪੁਰ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਰਹੀ ਨਾਕਾਮੀ ਖ਼ਿਲਾਫ਼ ਅੱਜ 30 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10:30 ਵਜੇ ਬਲਾਚੌਰ ਵਿਖੇ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਦਾਣਾ ਮੰਡੀ ਬਲਾਚੌਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੇਨ ਚੌਂਕ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ, ਜਿਸ ਕਾਰਨ ਅੱਜ ਆਮ ਲੋਕਾਂ ਅਤੇ ਗ਼ਰੀਬ ਵਰਗ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ। ਦਿਨੋਂ-ਦਿਨ ਵਧ ਰਹੇ ਤੇਲ ਅਤੇ ਗੈਸ ਦੇ ਰੇਟਾਂ ਨੇ ਆਮ ਆਦਮੀ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ, ਜਿਸ ਦੇ ਖ਼ਿਲਾਫ਼ ਹੁਣ ਸੜਕਾਂ ‘ਤੇ ਉਤਰ ਕੇ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 30 ਮਈ ਨੂੰ ਸਵੇਰੇ 10:30 ਵਜੇ ਆਪਣੇ ਵੱਧ ਤੋਂ ਵੱਧ ਸਾਥੀਆਂ ਸਮੇਤ ਦਾਣਾ ਮੰਡੀ ਬਲਾਚੌਰ ਵਿਖੇ ਇਕੱਠੇ ਹੋਣ, ਤਾਂ ਜੋ ਇਸ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾ ਕੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਂਗਰਸ ਹਾਈਕਮਾਂਡ ਪੰਜਾਬ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੇ: ਜਸਵਿੰਦਰ ਵਿੱਕੀ ਕਾਠਗੜ੍ਹ
Next articleਮਰੀਜ਼ ਨਾਲ ਸਬੰਧ ਬਣਾਉਣ ਵਾਲਾ ਭਾਰਤੀ ਮੂਲ ਦਾ ਡਾਕਟਰ 8 ਮਹੀਨਿਆਂ ਲਈ ਮੁਅੱਤਲ