ਕਾਂਗਰਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ: ਸਿਰਸਾ

ਚੰਡੀਗੜ੍ਹ (ਸਮਾਜ ਵੀਕਲੀ):  ਭਾਜਪਾ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨੂੰ ਵੰਡਣ ਦਾ ਕੰਮ ਕੀਤਾ ਹੈ।

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸ ਦੀ ਨਿਗੂਣੀ ਮਾਨਸਿਕਤਾ ਹੈ ਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ, ਜਿਨ੍ਹਾਂ ਨੇ ਪੰਜਾਬ-ਪੰਜਾਬੀਆਂ ਦੀਆਂ ਚਿਰੋਕਣੀ ਮੰਗਾਂ ਨੂੰ ਪੂਰਾ ਕਰ ਕੇ ਪੰਜਾਬ ਦੇ ਹਿੱਤਾਂ ਨੂੰ ਵਿਸ਼ਵ ਪੱਧਰ ’ਤੇ ਪਹਿਲ ਦਿੱਤੀ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ਨੂੰ ਮੋਦੀ ਦੀ ਸੋਚ ਵਾਲੀ ਸਰਕਾਰ ਦੀ ਲੋੜ ਹੈ, ਪੰਜਾਬ ਨਸ਼ਾ ਮੁਕਤ ਹੋ ਕੇ ਵਿਕਾਸ ਦੀ ਲੀਹ ’ਤੇ ਤੇਜ਼ੀ ਨਾਲ ਅੱਗੇ ਵੱਧ ਸਕੇ। ਭਾਜਪਾ ਸੱਤਾ ’ਚ ਆਈ ਤਾਂ ਪੰਜਾਬ ਨਸ਼ਾ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਮੁਕਤ ਤੇ ਰੁਜ਼ਗਾਰ ਯੁਕਤ ਹੋਵੇਗਾ। ਉਨ੍ਹਾਂ ਕਾਂਗਰਸ ’ਤੇ ਵੰਡੀਆਂ ਪਾਉਣ ਦੇ ਦੋਸ਼ ਲਾਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਚ ਐੱਸ ਹੰਸਪਾਲ ‘ਆਪ’ ਵਿੱਚ ਸ਼ਾਮਲ
Next articleਮੈਂ