HOME ਕਾਂਗਰਸ ਅਤੇ ਅਕਾਲੀ ਦਲ ਦੇ ਅੰਦਰੂਨੀ ਕਲੇਸ਼ ਕਾਰਨ ਦੋਵਾਂ ਪਾਰਟੀਆਂ ਦਾ ਭਵਿੱਖ...

ਕਾਂਗਰਸ ਅਤੇ ਅਕਾਲੀ ਦਲ ਦੇ ਅੰਦਰੂਨੀ ਕਲੇਸ਼ ਕਾਰਨ ਦੋਵਾਂ ਪਾਰਟੀਆਂ ਦਾ ਭਵਿੱਖ ਧੁੰਦਲਾ, ਹੋਰਨਾਂ ਸਿਆਸੀ ਧਿਰਾਂ ਨੂੰ ਮਿਲੇਗਾ ਵੱਡਾ ਮੌਕਾ: ਜਥੇਦਾਰ ਸੁਰਜੀਤ ਸਿੰਘ ਦੋਭਾਲੀ

1
ਫੋਟੋ ਕੈਪਸ਼ਨ :ਜਥੇਦਾਰ ਸੁਰਜੀਤ ਸਿੰਘ ਦੋਭਾਲੀ (ਸਟੇਟ ਡੈਲੀਗੇਟ ਪੁਨਰ) ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ): ਕਾਂਗਰਸ ਪਾਰਟੀ ਦੇ ਅੰਦਰ ਦਿਨੋਂ-ਦਿਨ ਵਧ ਰਿਹਾ ਅੰਦਰੂਨੀ ਕਲੇਸ਼ ਹੁਣ ਜੱਗ ਜਾਹਿਰ ਹੋ ਚੁੱਕਾ ਹੈ, ਜਿਸ ਕਾਰਨ ਪਾਰਟੀ ਇੱਕ ਵਾਰ ਫਿਰ 2022 ਵਾਲੇ ਹਾਲਾਤਾਂ ਵੱਲ ਵਧਦੀ ਦਿਖਾਈ ਦੇ ਰਹੀ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਕਾਂਗਰਸ ਦਾ ਕੋਈ ਵੀ ਕਦਮ ਜਿੱਤ ਵੱਲ ਵਧਦਾ ਨਜ਼ਰ ਨਹੀਂ ਆ ਰਿਹਾ ਅਤੇ ਚਰਨਜੀਤ ਚੰਨੀ ਸਮੇਤ ਤਮਾਮ ਆਗੂਆਂ ਦੇ ਆਪਸੀ ਮੱਤਭੇਦਾਂ ਨੇ ਪਾਰਟੀ ਨੂੰ ਵੱਡਾ ਖੋਰਾ ਲਾਇਆ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤ ਵੀ ਇਸ ਵੇਲੇ 1992 ਵਾਲੇ ਇਤਿਹਾਸਕ ਕਲੇਸ਼ ਦੀ ਯਾਦ ਦਿਵਾ ਰਹੇ ਹਨ, ਕਿਉਂਕਿ ਪਾਰਟੀ ਵਿੱਚੋਂ ਨਿੱਤ ਨਵੇਂ ਧੜੇ ਅਤੇ ਨਵੇਂ ਅਕਾਲੀ ਦਲ ਸਿਰਜੇ ਜਾ ਰਹੇ ਹਨ। ਇਤਿਹਾਸ ਗਵਾਹ ਹੈ ਕਿ 1992 ਵਿੱਚ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕਰਕੇ ਸੱਤਾ ਵਿੱਚ ਵਾਪਸੀ ਦਾ ਇੱਕ ਬਹੁਤ ਹੀ ਸੁਨਹਿਰੀ ਅਤੇ ਵਧੀਆ ਮੌਕਾ ਗਵਾ ਲਿਆ ਸੀ ਅਤੇ ਅੱਜ ਫਿਰ ਉਹੀ ਗਲਤੀਆਂ ਦੁਹਰਾਈਆਂ ਜਾ ਰਹੀਆਂ ਹਨ। ਇਸ ਸਾਰੇ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ  ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਪੱਤਰਕਾਰ । ਉਨ੍ਹਾਂ ਕਿਹਾ ਕਿ ਇਹ ਦੋਵੇਂ ਰਵਾਇਤੀ ਪਾਰਟੀਆਂ ਇਸ ਵੇਲੇ ਲੋਕ ਹਿੱਤਾਂ ਨੂੰ ਵਿਸਾਰ ਕੇ ਆਪੋ-ਆਪਣੀ ਅੰਦਰੂਨੀ ਲੜਾਈ ਅਤੇ ਕਲੇਸ਼ ਵਿੱਚ ਪੂਰੀ ਤਰ੍ਹਾਂ ਮਸ਼ਰੂਫ ਹਨ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਸੀ ਖਿੱਚੋਤਾਣ ਖਤਮ ਕਰਕੇ ਸਥਿਤੀ ਨੂੰ ਨਾ ਸੰਭਾਲਿਆ, ਤਾਂ ਆਉਣ ਵਾਲੇ ਸਮੇਂ ਵਿੱਚ ਦੋਵਾਂ ਧਿਰਾਂ ਦਾ ਹਾਲ ਬਹੁਤ ਜ਼ਿਆਦਾ ਮਾੜਾ ਹੋਵੇਗਾ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਮੁਤਾਬਕ, ਇਨ੍ਹਾਂ ਦੋਵਾਂ ਮੁੱਖ ਪਾਰਟੀਆਂ ਦੀ ਆਪਸੀ ਫੁੱਟ ਦਾ ਸਿੱਧਾ ਫਾਇਦਾ ਸੂਬੇ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਨੂੰ ਮਿਲੇਗਾ, ਜਿਨ੍ਹਾਂ ਦਾ ਅਜਿਹੇ ਮਾਹੌਲ ਵਿੱਚ ਸਿਆਸੀ ਦਾਅ ਲੱਗਣਾ ਬਿਲਕੁਲ ਤੈਅ ਨਜ਼ਰ ਆ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਛੋਕਰਾਂ ਦੇ 25 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ
Next articleਪਿੰਡ ਜੀਤਪੁਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਭਰਵਾਂ ਸਵਾਗਤ, ਪਿੰਡ ਵਾਸੀਆਂ ਨਾਲ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਵਿਚਾਰ-ਵਟਾਂਦਰਾ