ਦਫ਼ਤਰਾਂ ’ਚੋਂ ਮਹਾਤਮਾ ਗਾਂਧੀ ਦੀ ਫੋਟੋ ਉਤਾਰਨ ’ਤੇ ਕਾਂਗਰਸੀ ਨਾਰਾਜ਼

ਲੁਧਿਆਣਾ (ਸਮਾਜ ਵੀਕਲੀ):  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਤੁਰੰਤ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਸਨ ਕਿ ਸਰਕਾਰੀ ਦਫ਼ਤਰਾਂ ’ਚ ਹੁਣ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾਈ ਜਾਵੇਗੀ। ਦੋਹਾਂ ਦੀਆਂ ਤਸਵੀਰਾਂ ਲਾਉਣ ਦੇ ਹੁਕਮ ’ਤੇ ਵੀ ਹੁਣ ਰਾਜਨੀਤੀ ਗਰਮਾਉਣ ਲੱਗੀ ਹੈ। ਕਾਂਗਰਸ ਨੇ ਸਰਕਾਰੀ ਦਫ਼ਤਰਾਂ ’ਚੋਂ ਮਹਾਤਮਾ ਗਾਂਧੀ ਦੀ ਫੋਟੋ ਹਟਾਉਣ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਕਾਂਗਰਸ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਮਹਿਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਦਕਰ ਨੂੰ ਸਨਮਾਨ ਦੇਣਾ ਚੰਗੀ ਗੱਲ ਹੈ ਪਰ ਇਸ ਦੇ ਬਦਲੇ ਮਹਾਤਮਾ ਗਾਂਧੀ ਦੀ ਫੋਟੋ ਸਰਕਾਰੀ ਦਫ਼ਤਰਾਂ ’ਚੋਂ ਹਟਾਉਣੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਫ਼ਤਰਾਂ ’ਚ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਦਕਰ ਦੀ ਤਸਵੀਰ ਲਾਉਣ ਦੇ ਹੁਕਮ ਦਿੱਤੇ ਹਨ, ਜਿਸ ਨਾਲ ਕਿਸੇ ਵੀ ਪੰਜਾਬੀ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਦਫ਼ਤਰਾਂ ’ਚੋਂ ਮਹਾਤਮਾ ਗਾਂਧੀ ਦੀ ਫੋਟੋ ਹਟਾਉਣਾ ਕਿਸੇ ਪੰਜਾਬੀ ਤੇ ਭਾਰਤੀ ਨੂੰ ਮਨਜ਼ੂਰ ਨਹੀਂ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭ੍ਰਿਸ਼ਟਾਚਾਰ ਕਹਿਣ ਨਾਲ ਖ਼ਤਮ ਨਹੀਂ ਹੁੰਦਾ: ਬਾਦਲ
Next articleਰੂਸੀ ਫ਼ੌਜ ਨੇ ਚਰਨੀਹੀਵ ਵਿੱਚ ਪੁਲ ਉਡਾਇਆ; ਚਰਨੋਬਿਲ ਪਰਮਾਣੂ ਪਲਾਂਟ ਦੀ ਲੈਬਾਰਟਰੀ ਨਸ਼ਟ