ਕਾਂਗਰਸ ਨੇ ਸਰਕਾਰ ਨੂੰ ਅਤਿਵਾਦ ਖ਼ਿਲਾਫ਼ ਸਖ਼ਤ ਕਦਮ ਉਠਾਉਣ ਲਈ ਕਿਹਾ

ਜੰਮੂ (ਸਮਾਜ ਵੀਕਲੀ): ਪੁਣਛ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ’ਤੇ ਦੁੱਖ ਜ਼ਾਹਿਰ ਕਰਦਿਆਂ ਕਾਂਗਰਸ ਦੀ ਜੰਮੂ ਕਸ਼ਮੀਰ ਇਕਾਈ ਨੇ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਿਹਾ ਹੈ ਕਿ ਉਹ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਪਾਕਿਸਤਾਨ ਦੀ ਸ਼ਹਿ ’ਤੇ ਫੈਲਾਏ ਜਾ ਰਹੇ ਅਤਿਵਾਦ ਨਾਲ ਸਿੱਝਣ ਲਈ ਢੁੱਕਵੇਂ ਅਤੇ ਸਖ਼ਤ ਕਦਮ ਉਠਾਏ। ਕਾਂਗਰਸ ਪਾਰਟੀ ਨੇ ਸੂਰਨਕੋਟ ਇਲਾਕੇ ’ਚ ਕਾਰਵਾਈ ਦੌਰਾਨ ਜਾਨਾਂ ਗੁਆਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਉਧਰ ਸ਼ਿਵ ਸੈਨਾ ਅਤੇ ਡੋਗਰਾ ਫਰੰਟ ਦੇ ਕਾਰਕੁਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਸਾੜਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article2nd terrorist killed in J&K’s Shopian gunfight
Next articleSuspected Pak terrorist arrested in Delhi