ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ਦਿੱਲੀ ਦੇ ਲੋਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੱਤਾ ’ਚ ਬੈਠੇ ਲੋਕਾਂ ’ਚ ਰਹਿਮ ਦੀ ਭਾਵਨਾ ਨਹੀਂ ਹੈ। ਹਨੂੰਮਾਨ ਜੈਅੰਤੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਜਹਾਂਗੀਰਪੁਰੀ ’ਚ ਹੋਈ ਹਿੰਸਾ ਮਗਰੋਂ ਕਾਂਗਰਸ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਹਿੰਸਾ ਅਤੇ ਦੰਗਿਆਂ ਨਾਲ ਧਰਮ ਨਾ ਤਾਂ ‘ਸੁਰੱਖਿਅਤ’ ਰਹੇਗਾ ਅਤੇ ਨਾ ਹੀ ਇਹ ਮਜ਼ਬੂਤ ਹੋਵੇਗਾ ਸਗੋਂ ਭਾਰਤ ਜ਼ਰੂਰ ਕਮਜ਼ੋਰ ਹੋ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly