ਕਾਂਗਰਸ ਨੇ ਘਰ-ਘਰ ਨੌਕਰੀ ਦੀ ਥਾਂ ਨਸ਼ਾ ਪਹੁੰਚਾਇਆ: ਹਰਸਿਮਰਤ

ਭੁੱਚੋ ਮੰਡੀ, (ਸਮਾਜ ਵੀਕਲੀ):   ਸੀਨੀਅਰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਸਰਕਾਰ ਪੰਜ ਸਾਲ ਦੇ ਰਾਜਕਾਲ ਦੌਰਾਨ ਘਰ-ਘਰ ਨੌਕਰੀ ਦੇਣ ਦਾ ਵਾਅਦਾ ਤਾਂ ਪੂਰਾ ਨਹੀਂ ਕਰ ਸਕੀ ਪਰ ਘਰ-ਘਰ ਨਸ਼ਾ ਜ਼ਰੂਰ ਪਹੁੰਚਾ ਦਿੱਤਾ। ਕਾਂਗਰਸ ਦੇ ਰਾਜ ਵਿੱਚ ਪੰਜਾਬ ਦਾ ਘੱਟ ਅਤੇ ਕਾਂਗਰਸੀ ਆਗੂਆਂ ਦਾ ਵਿਕਾਸ ਜ਼ਿਆਦਾ ਹੋਇਆ ਹੈ। ਇਸ ਦੀ ਮਿਸਾਲ ਆਪਣੇ ਆਪ ਨੂੰ ਗਰੀਬ ਦੱਸਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਘਰੋਂ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਮਿਲਦੀ ਹੈ।

ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਪੰਜਾਬ ਦੀ ਸੱਤਾ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਸ਼ਰਾਬ ਪੀਤੀ ਹੋਣ ਕਾਰਨ  ਲੋਕਾ ਸਭਾ ਸੈਸ਼ਨ ’ਚੋਂ ਕੁਝ ਸਮੇਂ ਲਈ ਬਾਹਰ ਕਰ ਦਿੱਤਾ ਗਿਆ ਸੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਇਸ ਝੂਠੇ ਵਿਅਕਤੀ ਦੇ ਪਿੱਛੇ ਲੱਗ ਕੇ ਪੰਜਾਬ ਦਾ ਭਵਿੱਖ ਬਰਬਾਦ ਨਾ ਕਰਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਗਸੀਰ ਸਿੰਘ ਕਲਿਆਣ, ਡਾ. ਅਮਰਜੀਤ ਕੌਰ ਕੋਟਫੱਤਾ, ਸੂਬਾਈ ਜਨਰਲ ਸਕੱਤਰ ਮੋਹਿਤ ਗੁਪਤਾ, ਗੁਰਲਾਭ ਸਿੰਘ ਢੇਲਵਾਂ ਤੇ ਹੋਰ ਅਕਾਲੀ ਦਲ ਤੇ ਬਸਪਾ ਦੇ ਆਗੂ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ 322.52 ਕਰੋੜ ਦੀਆਂ ਵਸਤਾਂ ਜ਼ਬਤ
Next articleTaliban threatening to rip out journalists’ tongues