HOME ਕਾਂਗਰਸ ਨੇ ਕੀਤਾ “ਮਨਰੇਗਾ ਬਚਾਓ ਸੰਗਰਾਮ” ਦਾ ਬਲਾਚੌਰ ਵਿਖੇ ਆਗਾਜ਼

ਕਾਂਗਰਸ ਨੇ ਕੀਤਾ “ਮਨਰੇਗਾ ਬਚਾਓ ਸੰਗਰਾਮ” ਦਾ ਬਲਾਚੌਰ ਵਿਖੇ ਆਗਾਜ਼

1

ਲੋਕਾਂ ਦੇ ਠਾਠਾਂ ਮਾਰਦੇ ਇੱਕਠ ਨੇ ਦੱਸਿਆ ਕਿ ਆਉਣ ਵਾਲਾ ਕਾਂਗਰਸ 

ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਕਾਂਗਰਸ ਦੇ ਇੰਚਾਰਜ  ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਅਜੇ ਮੰਗੂਪੁਰ ਜ਼ਿਲ੍ਹਾਂ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਬਲਾਚੌਰ ਵਿਖੇ “ਮਨਰੇਗਾ ਬਚਾਓ ਸੰਗਰਾਮ” ਦਾ ਆਗਾਜ਼ ਕਰਦਿਆਂ ਇੱਕ ਵਿਸ਼ਾਲ ਰੈਲੀ ਦਾ  ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਭਾਜਪਾ ਸਰਕਾਰ ਵਲੋਂ ਗਰੀਬ ਮਜ਼ਦੂਰਾਂ ਦੇ ਰੁਜ਼ਗਾਰ ਦੀ ਸਕੀਮ ਮਨਰੇਗਾ ਨੂੰ ਖਤਮ ਕੀਤੇ ਜਾਣ ਦੀ ਕੋਝੀ ਸਾਜਿਸ਼ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਸੀ।ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ  ਭੁਪੇਸ਼ ਬਘੇਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਅਪਮਾਨ ਕੀਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅਜੇ ਮੰਗਪੁਰ ਦੀ ਵਿਸ਼ਾਲ ਰੈਲੀ ਵਲੋਂ ਕੀਤੀ ਗਈ ਕਾਂਗਰਸੀ ਵਰਕਰਾਂ ਦੀ ਰੈਲੀ ਨੂੰ ਰੈਲਾ ਦੱਸਦਿਆਂ ਉਨ੍ਹਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਅਤੇ “ਮਨਰੇਗਾ ਬਚਾਓ ਸੰਗਰਾਮ” ਜਾਣਕਾਰੀ ਦਿੰਦਿਆ ਮਨਰੇਗਾ ਕਾਮਿਆਂ ਅੰਦਰ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਨ ਬਾਰੇ ਜੋਸ਼ ਭਰਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਲਈ ਅਗਾਂਹ ਹੋਕੇ ਖੜ੍ਹੀ ਹੈ। ਇਸ ਉਪਰੰਤ ਵੱਖ-ਵੱਖ ਕਾਂਗਰਸੀ ਲੀਡਰਾਂ ਵਲੋਂ ਭਾਜਪਾ ਦੀਆਂ ਮਾਰੂ ਨੀਤੀਆਂ ਬਾਰੇ ਵਿਸਤਾਰ ਪੂਰਵਕ ਲੋਕਾਂ ਨੂੰ ਦੱਸਿਆ ਗਿਆ। ਅਜੇ ਮੰਗੂਪੁਰ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਿਸੇ ਨੂੰ ਕੋਈ ਵੀ ਮੁਸੀਬਤ ਹੋਵੇ ਉਹ ਹਮੇਸ਼ਾ ਉਨ੍ਹਾਂ ਦੇ ਮੋਡੇ ਨਾਲ ਮੋਡਾ ਜੋੜ ਕੇ ਸਾਥ ਦੇਣ ਲਈ ਤਿਆਰ ਬਰ ਤਿਆਰ ਰਹਿਣਗੇ। ਇਸ ਉਪਰੰਤ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਦੋਂ ਤੱਕ ਇਸ ਸੰਘਰਸ਼ ਨੂੰ ਇਵੇਂ ਹੀ ਜਾਰੀ ਰੱਖੇਗੀ ਜਦੋਂ ਤੱਕ ਸਾਡੇ ਮਜਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀ ਮਿਲ ਜਾਂਦੇ। ਰੈਲੀ ਦੌਰਾਨ ਬੈਠੇ ਲੋਕਾਂ ਨੇ ਵੀ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਵਿਸ਼ਵਾਸ ਜਿਤਾਉਂਦਿਆਂ ਹੱਥ ਖੜ੍ਹੇ ਕਰ ਆਪਣਾ ਸਮਰਥਨ ਦਿੱਤਾ ਅਤੇ ਦਰਸਾਇਆ ਕਿ 2027 ਵਿੱਚ ਉਨ੍ਹਾਂ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ ਇਸ ਮੌਕੇ ਵੱਖ ਵੱਖ ਕਾਂਗਰਸੀ ਬੁਲਾਰਿਆਂ ਜਿਨ੍ਹਾਂ ਵਿਚ ਇੰਚਾਰਜ  ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ,  ਰਵਿੰਦਰ ਉੱਤਮ ਰਾਓ ਡਾਲਵੀ ਸਹਿ ਇੰਚਾਰਜ,  ਸੂਰਜ ਠਾਕੁਰ ਸਹਿ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ,  ਰਾਣਾ ਕੰਵਰ ਪਾਲ ਸਾਬਕਾ ਸਪੀਕਰ, ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ,  ਵਿਜੇ ਇੰਦਰ ਸਿੰਗਲਾ ਸਾਬਕਾ ਮੰਤਰੀ,  ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ,  ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ,  ਪਰਗਟ ਸਿੰਘ ਵਿਧਾਇਕ ਜਲੰਧਰ ਦਿਹਾਤੀ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ,  ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਅਜੇ ਮੰਗੂਪੁਰ ਜ਼ਿਲ੍ਹਾਂ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ,  ਅਸ਼ਵਨੀ ਕੁਮਾਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਰੋਪੜ੍ਹ , ਬਰਿੰਦਰ ਸਿੰਘ ਢਿੱਲੋਂ ਸਾਬਕਾ ਯੂਥ ਪਧਾਨ, ਈਸ਼ਰਪ੍ਰੀਤ ਸਿੰਘ ਪ੍ਰਧਾਨ ਐਨ.ਐੱਸ.ਯੂ.ਆਈ, ਸਤਵੀਰ ਸਿੰਘ ਪੱਲੀ ਝਿੱਕੀ ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ, ਹਰਦੇਵ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਗਿਲਜ਼ੀਆਂ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਵਿਕਰਮਜੀਤ ਚੌਧਰੀ ਵਿਧਾਇਕ ਫਿਲੌਰ, ਗੁਰਤੇਜ਼ ਸਿੰਘ ਪੰਨੂੰ ਸੋਸ਼ਲ ਮੀਡੀਆ ਚੇਅਰਮੈਨ ਪੰਜਾਬ, ਮੀਨਾ ਸਿੰਘ ਪਤਨੀ ਸਵ: ਚੌਧਰੀ ਤਰਲੋਚਨ ਸਿੰਘ ਸੁੰਢ ਬੰਗਾ,ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ ਗੜ੍ਹਸ਼ੰਕਰ, ਅਮਨਪ੍ਰੀਤ ਲਾਲੀ ਇੰਚਾਰਜ ਗੜਸ਼ੰਕਰ, ਰਣਜੀਤ ਸਿੰਘ ਜੀਤੀ ਸਾਬਕਾ ਜ਼ਿਲ੍ਹਾ ਪ੍ਰਧਾਨ, ਆਦਿ ਸ਼ਾਮਲ ਸਨ ।ਜਿਨ੍ਹਾਂ ਨੇ ਲੋਕਾਂ ਨੂੰ ਕੇਂਦਰ ਦੀਆਂ ਗਰੀਬ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਸਨ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਵੇਰ ਸਮੇਂ ਅਖਬਾਰਾਂ ਵੰਡਣ ਜਾ ਰਹੇ ਅਖਬਾਰ ਵਿਕ੍ਰੇਤਾ ‘ਤੇ ਤੇਂਦੂਏ ਦੇ ਬੱਚਿਆਂ ਨੇ ਹਮਲੇ ਦੀ ਕੀਤੀ ਕੋਸ਼ਿਸ਼
Next articleਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਨਾ ਲੱਗਣ ਮਨਰੇਗਾ ਮਜ਼ਦੂਰ ਖੱਜਲ ਖੁਆਰੀ ਜਾਰੀ