ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਰਾਜਸਥਾਨ ਸਰਕਾਰ ਦੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਸਮਰਪਿਤ ਹੈ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਰਾਜਸਥਾਨ ਸਰਕਾਰ ਨੇ ਆਪਣੇ ਬਜਟ ਵਿਚ ਇਕ ਵੱਡਾ ਐਲਾਨ ਕੀਤਾ ਕਿ ਉਸ ਵੱਲੋਂ ਪਹਿਲੀ ਜਨਵਰੀ 2004 ਨੂੰ ਜਾਂ ਉਸ ਤੋਂ ਬਾਅਦ ਨਿਯੁਕਤ ਹੋਏ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਲਈ ਅਗਲੇ ਵਿੱਤੀ ਵਰ੍ਹੇ ਤੋਂ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਿਯੰਕਾ ਗਾਂਧੀ ਨੇ ਹਿੰਦੀ ਵਿਚ ਇਕ ਟਵੀਟ ਕਰ ਕੇ ਕਿਹਾ, ‘‘ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰ ਕੇ ਸਰਕਾਰੀ ਮੁਲਾਜ਼ਮਾਂ ਦੇ ਹਿੱਤ ਵਿਚ ਇਕ ਵੱਡਾ ਫ਼ੈਸਲਾ ਲਿਆ ਹੈ।’’ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਹਿੱਤ ਵਿਚ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਕਿਹਾ, ‘‘ਅਸੀਂ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਕਰਦੇ ਰਹਾਂਗੇ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly