ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਅੱਜ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ਦਾ ਕਾਂਗਰਸ ਦਾ ਸੱਦਾ ਦਰਸਾਉਂਦਾ ਹੈ ਕਿ ਜਨਤਾ ਵੱਲੋਂ ‘ਖਾਰਜ’ ਕੀਤੇ ਜਾਣ ਤੋਂ ਬਾਅਦ ਪ੍ਰਮੁੱਖ ਵਿਰੋਧੀ ਧਿਰ ਆਪਣਾ ਭਰੋਸਾ ਗੁਆ ਚੁੱਕੀ ਹੈ। ਭਾਜਪਾ ਦੇ ਮੀਡੀਆ ਵਿਭਾਗ ਦੇ ਮੁਖੀ ਤੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਨੇ ਕਿਹਾ ਕਿ ਕਾਂਗਰਸ ਹੁਣ ਸਹਿਯੋਗੀ ਦਲਾਂ ਵੱਲ ਦੇਖ ਰਹੀ ਹੈ ਪਰ ਕਾਂਗਰਸ ਵਿਚ ਕਿਸੇ ਨੂੰ ਹੁਣ ਦਿਲਚਸਪੀ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly