ਪੰਜਾਬ ਵਿਚ ਮੁੜ ਬਣੇਗੀ ਕਾਂਗਰਸ ਦੀ ਸਰਕਾਰ: ਚੰਨੀ

New Punjab Chief Minister Charanjit Singh Channi.

ਮੋਰਿੰਡਾ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਮਾਮਲਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਨੁਸਾਰ ਨਿਪਟਾ ਲਿਆ ਗਿਆ ਹੈ ਅਤੇ ਪੰਜਾਬ ਕਾਂਗਰਸ ਪੂਰੀ ਇਕਜੁੱਟਤਾ ਨਾਲ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ। ਮੁੱਖ ਮੰਤਰੀ ਨੇ ਇੱਥੇ ਵਿਸ਼ਵਕਰਮਾ ਭਵਨ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਨਤਮਸਤਕ ਹੋਣ ਪੁੱਜੇ ਸਨ। ਪੈਟਰੋਲ/ਡੀਜ਼ਲ ਦੇ ਰੇਟ ਘਟਾਉਣ ਸਬੰਧੀ ਸਵਾਲ ਦੇ ਜਵਾਬ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਫ਼ੈਸਲਾ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਰਾਜ ਦੇ ਲੋਕਾਂ ਨੂੰ ਆਪਣੇ ਸਰੋਤਾਂ ਦੀਆਂ ਹੱਦਾਂ ਵਿੱਚ ਰਹਿੰਦਿਆਂ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣ। ਮੁੱਖ ਮੰਤਰੀ ਨੇ ਵਿਸ਼ਵਕਰਮਾ ਭਵਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਸੂਬੇ ਦੀ ਤਸਵੀਰ ਬਦਲਣ ਲਈ ਯਤਨਸ਼ੀਲ: ਚੰਨੀ
Next articleਡੈਮੋਕ੍ਰੇਟਿਕ ‘ ਜੰਗਲੀ ਦੰਗਿਆਂ ਦੀਆਂ ਲਗਾਤਾਰਤਾ…