ਲੰਬੀ (ਸਮਾਜ ਵੀਕਲੀ): ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ, ‘‘ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਜਿਹੀ ਕਾਰਵਾਈ ਕੀਤੀ ਗਈ। ਸਾਨੂੰ ਅਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਖਾਤਰ ਪਿਛਲੇ ਦਿਨਾਂ ’ਚ ਸਰਕਾਰ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਤਿੰਨ ਡੀਜੀਪੀ ਬਦਲੇ ਗਏ।’’ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲੰਬੀ ਹਲਕੇ ਵਿੱਚ ਜਨ ਸੰਪਰਕ ਮੁਹਿੰਮ ’ਤੇ ਹਨ। ਅੱਜ ਉਨ੍ਹਾਂ ਦਾ ਸਰਾਵਾਂ ਜੈਲ ਦੇ ਪਿੰਡਾਂ ’ਚ ਜਲਸੇ ਕਰ ਰਹੇ ਹਨ। ਇਸ ਮੌਕੇ ਅਨੰਤਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਵੀ ਨਾਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly