HOME ਕਾਂਗਰਸ ਹਾਈਕਮਾਂਡ ਪੰਜਾਬ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੇ: ਜਸਵਿੰਦਰ ਵਿੱਕੀ...

ਕਾਂਗਰਸ ਹਾਈਕਮਾਂਡ ਪੰਜਾਬ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੇ: ਜਸਵਿੰਦਰ ਵਿੱਕੀ ਕਾਠਗੜ੍ਹ

ਜਸਵਿੰਦਰ ਵਿੱਕੀ ਕਾਠਗੜ੍ਹ
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ): ਅੱਜ ਨਗਰ ਕੌਂਸਲ/ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਅੰਦਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਵਾਗਡੋਰ ਸੌਂਪਣ ਦੀ ਮੰਗ ਉੱਠਣ ਲੱਗੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਵਿੱਕੀ ਚੌਧਰੀ ਕਾਠਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੋਕ ਵਾਰ-ਵਾਰ ਇੱਕੋ ਆਵਾਜ਼ ਉਠਾ ਰਹੇ ਹਨ ਕਿ ਕਾਂਗਰਸ ਹਾਈਕਮਾਂਡ ਨੂੰ ਬਿਨਾਂ ਦੇਰੀ ਕੀਤਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਕਮਾਨ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਚੋਣ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਕਈ ਵੱਡੇ-ਵੱਡੇ ਦਿੱਗਜ ਨੇਤਾ, ਜਿਨ੍ਹਾਂ ਨੂੰ ਸੂਬੇ ਦੇ ਵੱਡੇ ਆਗੂ ਮੰਨਿਆ ਜਾਂਦਾ ਸੀ, ਉਹ ਆਪਣੇ ਖ਼ੁਦ ਦੇ ਹਲਕਿਆਂ ਤੋਂ ਵੀ ਹਾਰ ਗਏ ਹਨ। ਜਸਵਿੰਦਰ ਵਿੱਕੀ ਨੇ ਆਖਿਆ ਕਿ ਦੂਜੇ ਪਾਸੇ ਸਰਦਾਰ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ, ਜਿਸ ਦਾ ਸਬੂਤ ਇਹ ਹੈ ਕਿ ਉਹ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਖੇਤਰ ਤੋਂ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦਿੱਲੀ ਵਿਖੇ ਕਾਂਗਰਸ ਹਾਈਕਮਾਂਡ ਦੀ ਇੱਕ ਬਹੁਤ ਅਹਿਮ ਅਤੇ ਵੱਡੀ ਮੀਟਿੰਗ ਹੋ ਰਹੀ ਹੈ। ਉਹ ਹਾਈਕਮਾਂਡ ਤੱਕ ਪੰਜਾਬ ਦੇ ਲੋਕਾਂ ਅਤੇ ਵਰਕਰਾਂ ਦੀ ਇਹ ਆਵਾਜ਼ ਪਹੁੰਚਾਉਣਾ ਚਾਹੁੰਦੇ ਹਨ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਨੂੰ ਮਜਬੂਤ ਕਰਨਾ ਹੈ ਤਾਂ ਚਰਨਜੀਤ ਸਿੰਘ ਚੰਨੀ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਹਾਈਕਮਾਂਡ ਨੇ ਹੁਣ ਵੀ ਕੰਧ ‘ਤੇ ਲਿਖਿਆ ਨਾ ਪੜ੍ਹਿਆ ਅਤੇ ਪੰਜਾਬ ਦੇ ਲੋਕਾਂ ਦੀ ਭਾਵਨਾ ਨੂੰ ਨਾ ਸਮਝਿਆ, ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਨਤੀਜੇ ਸਹੀ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਚੰਨੀ ਨੂੰ ਵਾਗਡੋਰ ਮਿਲਦੀ ਹੈ, ਤਾਂ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ, ਜਿਸ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕਦੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਬੀੜ ਕਾਠਗੜ੍ਹ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ 30 ਅਤੇ 31 ਮਈ ਨੂੰ: ਹਨੀ ਹੱਕਲਾ
Next articleਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾਬੋਲ: ਬਲਾਚੌਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ ਅੱਜ