ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਪਿੰਡ ਅੱਪਰਾ ਵਿਖੇ ਕਰਵਾਏ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਹਲਕਾ ਇੰਚਾਰਜ ਹਰਜੋਤ ਲੋਹਟੀਆ ਦੀ ਅਗਵਾਈ ਹੇਠ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੁਖਦੀਪ ਸਿੰਘ ਅੱਪਰਾ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਬਲਵੀਰ ਸਿੰਘ ਛੋਕਰ ਹਲਕਾ ਪ੍ਰਧਾਨ, ਜਤਿੰਦਰ ਸਿੰਘ ਕਾਲਾ ਵਾਈਸ ਪ੍ਰਧਾਨ ਯੂਥ ਵਿੰਗ ਜਿਲ੍ਹਾ ਜਲੰਧਰ, ਜਤਿੰਦਰ ਕੁਮਾਰ ਰਿੰਕੂ ਚੇਅਰਮੈਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ, ਪੰਕਜ ਲੋਹਟੀਆ, ਅਸ਼ੀਸ਼ ਵਸੰਦਰਾਏ ਮੈਂਬਰ ਟਰੇਡ ਕਮਿਸ਼ਨ, ਦਵਿੰਦਰ ਸਿੰਘ, ਦੇਸ ਰਾਜ, ਬਲਕਾਰ ਸਿੰਘ, ਰਾਕੇਸ਼ ਬੱਬੂ, ਗੁਰਜੀਤ ਸਿੰਘ, ਸੁਰਿੰਦਰ ਸ਼ਿੰਦਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਹਰਜੋਤ ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਵਰਗਾਂ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਹਰ ਦਿਨ ਨਵੇਂ ਪ੍ਰਾਜੈਕਟ ਆਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਮੋਹਣ ਲਾਲ ਮਹਿਮੀ ਸਰਪੰਚ ਸਮਰਾੜੀ, ਨੰਬਰਦਾਰ ਡਾਕਟਰ ਜਸਵਿੰਦਰ ਚੀਮਾ ਤੇ ਅਮਰੀਕ ਸਿੰਘ ਸਾਬਕਾ ਸਰਪੰਚ ਲੋਹਗੜ੍ਹ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਤੇ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






