ਹਰ ਵਰਗ ਸੂਬੇ ਦੀ ਕਾਂਗਰਸ ਸਰਕਾਰ ਤੋਂ ਦੁਖੀ-ਬੀਬੀ ਜੋਸ਼
ਸ਼ਾਮਚੁਰਾਸੀ (ਸਮਾਜ ਵੀਕਲੀ) (ਕੁਲਦੀਪ ਚੁੰਬਰ )-ਕਾਂਗਰਸ ਪਾਰਟੀ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਹਲਕਾ ਸ਼ਾਮਚੁਰਾਸੀ ਦੇ ਪਿੰਡ ਚੱਕਰਾਜੂ ਸਿੰਘ ਦੇ ਅਨੇਕਾਂ ਕਾਂਗਰਸੀ ਪਰਿਵਾਰ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ਵਿਚ ਬਣਦਾ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਨੂੰ ਜੇਕਰ ਘਪਲਿਆਂ ਦੀ ਸਰਕਾਰ ਕਿਹਾ ਜਾਵੇ ਤਾਂ ਕੋਈ ਅਤਕਥਨੀ ਨਹੀਂ ਹੋਵੇਗੀ।
ਅੱਜ ਪੰਜਾਬ ਵਿਚ ਕਿਸਾਨ, ਮਜਦੂਰ, ਕਰਮਚਾਰੀਆਂ ਸਮੇਤ ਹਰ ਵਰਗ ਕਾਂਗਰਸ ਦੀ ਮਾਰ ਝੱਲ ਰਿਹਾ ਹੈ। ਕਿਉਂਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਲਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਇਸ ਮੌਕੇ ਤੇ ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਵਫਾਦਾਰੀ ਕਰਦੇ ਹੋਏ ਪਾਰਟੀ ਦੀ ਮਜਬੂਤੀ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਬਲਦੇਵ ਸਿੰਘ ਰਾਣਾ, ਕੈਪਟਨ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਹੈਪੀ, ਬਲਵੀਰ ਰਾਮ, ਜਤਿੰਦਰ ਕੁਮਾਰ, ਸਤਨਾਮ ਸਿੰਘ, ਕੁਲਦੀਪ ਸਿੰਘ, ਪਵਨ ਕੁਮਾਰ, ਇੰਦਰਜੀਤ ਸਿੰਘ, ਜਗਤਾਰ ਸਿੰਘ, ਜਗਦੀਸ਼ ਕੁਮਾਰ, ਯੋਗੇਸ਼ ਕੁਮਾਰ ਵੀ ਸ਼ਾਮਿਲ ਹੋਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly