ਨੂਰਪੁਰ ਬੇਦੀ (ਸਮਾਜ ਵੀਕਲੀ): ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਬਲਾਚੌਰ ਤੇ ਨੂਰਪੁਰ ਬੇਦੀ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਸਿੱਖਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ, ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਧਾਰਮਿਕ ਸਥਾਨਾਂ ਦੇ ਲੰਗਰਾਂ ਲਈ ਆਉਂਦੀਆਂ ਰਸਦਾਂ ਉੱਤੇ ਜੀਐੱਸਟੀ ਮੁਆਫ਼ ਕੀਤੀ ਅਤੇ 1984 ਵਿੱਚ ਹੋਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ 30 ਸਾਲਾਂ ਬਾਅਦ ਸਜ਼ਾਵਾਂ ਦਿਵਾਈਆਂ, ਜਦਕਿ ਕਾਂਗਰਸ ਦੇ ਵੱਡੇ ਆਗੂਆਂ ਦਾ ਇਹ ਕਹਿਣਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਕੀੜੇ-ਮਕੌੜੇ ਥੱਲੇ ਆ ਕੇ ਮਰਦੇ ਹੀ ਹੁੰਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly