ਕਾਂਗਰਸ ਨੇਤਾ ਕੀਰਤੀ ਆਜ਼ਾਦ ਤੇ ਅਸ਼ੋਕ ਤੰਵਰ ਅੱਜ ਟੀਐੱਮਸੀ ’ਚ ਸ਼ਾਮਲ ਹੋਣਗੇ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਨੇਤਾ ਕੀਰਤੀ ਆਜ਼ਾਦ ਅੱਜ ਦਿੱਲੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਕਾਂਗਰਸ ਦੀ ਹਰਿਆਣਾ ਇਕਾਈ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਤੇ ਜਨਤਾ ਦਲ ਯੂ ਦੇ ਸਾਬਕਾ ਜਨਰਲ ਸਕੱਤਰ ਪਵਨ ਵਰਮਾ ਵੀ ਟੀਐੱਮਸੀ ਵਿੱਚ ਸ਼ਾਮਲ ਹੋ ਰਹੇ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮਮਤਾ ਬੈਨਰਜੀ ਦਿੱਲੀ ਵਿੱਚ ਹੈ, ਜਦੋਂ ਉਹ ਦਿੱਲੀ ਆਉਂਦੀ ਹੈ ਤਾਂ ਉਹ ਹਮੇਸ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਦੀ ਹੈ। ਹਾਲਾਂਕਿ ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਇਸ ਵਾਰ ਸੋਨੀਆ ਗਾਂਧੀ ਨੂੰ ਨਹੀਂ ਮਿਲਣਗੇ। ਕੀਰਤੀ ਆਜ਼ਾਦ 1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਦਾ ਮੈਂਬਰ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਸ਼ਟਰਪਤੀ ਨੇ ਗਲਵਾਨ ਘਾਟੀ ਦੇ ਸ਼ਹੀਦ ਕਰਨਲ ਬਾਬੂ ਨੂੰ ਮਹਾਵੀਰ ਚੱਕਰ ਤੇ ਫੌਜੀ ਗੁਰਤੇਜ ਸਿੰਘ ਨੂੰ ਵੀਰ ਚੱਕਰ ਨਾਲ ਸਨਮਾਨਿਤ ਕੀਤਾ
Next articleਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ