ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਸੰਨ੍ਹ ਦੇ ਮਾਮਲੇ ਦੀ ਜਾਂਚ ਲਈ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਏ ਜਾਣ ਦਾ ਕਾਂਗਰਸ ਆਗੂਆਂ ਨੇ ਸਵਾਗਤ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਜਿਹੜਾ ਕੰਮ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਕੱਠਿਆਂ ਪਹਿਲੇ ਦਿਨ ਤੋਂ ਕੀਤਾ ਜਾਣਾ ਚਾਹੀਦਾ ਸੀ, ਉਹ ਹੁਣ ਸੁਪਰੀਮ ਕੋਰਟ ਨੂੰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ,‘‘ਮੈਂ ਵੀ ਜੱਜ ਦੀ ਅਗਵਾਈ ਹੇਠ ਜਾਂਚ ਦੀ ਮੰਗ ਕੀਤੀ ਸੀ। ਧਰੁਵੀਕਰਨ ਦੇ ਸਮੇਂ ’ਚ ਇਹ ਨਿਰਾਸ਼ਾ ਭਰੀ ਆਲੋਚਨਾ ਹੈ, ਉਦੋਂ ਜਦੋਂ ਕੋਈ ਵੀ ਮੁੱਦਾ ਸਿਆਸਤ ਤੋਂ ਉਪਰ ਨਹੀਂ ਹੈ।’’ ਇਕ ਹੋਰ ਕਾਂਗਰਸ ਆਗੂ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਜਵਾਬਦੇਹੀ ਤੈਅ ਕਰਨ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਗੰਭੀਰ ਮੁੱਦੇ ਨੂੰ ਸਿਆਸੀ ਮਸਲਾ ਬਣਾਏ ਜਾਣ ਤੋਂ ਰੋਕਣ ਲਈ ਨਿਰਪੱਖ ਜਾਂਚ ਦੀ ਲੋੜ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly