ਜੈਪੁਰ (ਸਮਾਜ ਵੀਕਲੀ): ਭਾਜਪਾ ਵੱਲੋਂ ਕਾਂਗਰਸ ਦੇ 70 ਸਾਲਾਂ ਦੇ ਰਾਜ ’ਤੇ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਜਵਾਬ ’ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਇਸ ਪੁਰਾਣੀ ਵੱਡੀ ਪਾਰਟੀ ਨੇ ਆਪਣੇ ਸ਼ਾਸਨ ਦੌਰਾਨ ਦੇਸ਼ ਦੀ ਅਖੰਡਤਾ ਅਤੇ ਜਮਹੂਰੀਅਤ ਨੂੰ ਬਰਕਰਾਰ ਰੱਖਿਆ ਅਤੇ ਇਸੇ ਕਰਕੇ ਹੀ ਦੇਸ਼ ’ਚ ਇਹ ਨਵੀਂ ਸਰਕਾਰ ਬਣ ਸਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਇਸ ਕਰਕੇ ਮਿਲੀ ਕਿਉਂਕਿ ਕਾਂਗਰਸੀ ਨੇਤਾਵਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਜੇਲ੍ਹ ਗਏ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਂਗ ਭਾਰਤ ’ਚ ਫ਼ੌਜ ਦਾ ਰਾਜ ਨਹੀਂ ਹੋਇਆ।
ਗਹਿਲੋਤ ਨੇ ਕਿਸੇ ਦਾ ਨਾਂ ਲਏ ਬਗ਼ੈਰ ਕਿਹਾ, ‘ਦੇਸ਼ ਵਿੱਚ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਮੌਜੂਦਾ ਸਰਕਾਰ ਵੀ ਸਿਰਫ਼ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਹੋਣ ਕਾਰਨ ਹੀ ਬਣੀ ਹੈ ਪਰ ਲੋਕ ਇਹ ਗੱਲਾਂ ਭੁੱਲ ਗਏ ਹਨ।’ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ‘ਆਲੋਚਨਾ’ ਸਵੀਕਾਰ ਕੀਤੀ ਜਾਂਦੀ ਹੈ ਪਰ ਇਹ ਲੋਕ ਇਸ ਨੂੰ ਸਹਿਣ ਨਹੀਂ ਕਰ ਸਕਦੇ ਅਤੇ ਇਸ ਨੂੰ ‘ਦੇਸ਼ਧ੍ਰੋਹ’ ਕਰਾਰ ਦਿੰਦੇ ਹਨ।’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਦੇਸ਼ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly