ਕਾਂਗਰਸ ਦੇ ਮੈਨੀਫੈਸਟੋ ’ਚ ਯੂਪੀ ਦੇ ਵਿਕਾਸ ਦਾ ਖਾਕਾ ਹੋਵੇਗਾ: ਪ੍ਰਿਯੰਕਾ

ਲਖਨਊ (ਸਮਾਜ ਵੀਕਲੀ):  ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦਾ ਮੈਨੀਫੈਸਟੋ ਸੂਬੇ ਦੇ ਸਮੁੱਚੇ ਵਿਕਾਸ ’ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਹੈ ਕਿ ਚੋਣ ਮਨੋਰਥ ਪੱਤਰ ’ਚ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਵਪਾਰੀਆਂ ਅਤੇ ਹਾਸ਼ੀਏ ’ਤੇ ਧੱਕੇ ਸਮਾਜ ਦੇ ਵੱਖ ਵੱਖ ਵਰਗਾਂ ਵੱਲ ਉਚੇਚੇ ਤੌਰ ’ਤੇ ਧਿਆਨ ਦਿੱਤਾ ਜਾਵੇਗਾ। ਪ੍ਰਿਯੰਕਾ ਨੇ ਵੱਖ ਵੱਖ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਚੋਣ ਵਾਅਦਿਆਂ ਬਾਰੇ ਦਸਤਾਵੇਜ਼ ਤਿਆਰ ਕਰਨ ਲਈ ਕਿਹਾ। ਮੀਟਿੰਗ ’ਚ ਹਾਜ਼ਰੀ ਭਰਨ ਤੋਂ ਪਹਿਲਾਂ ਪ੍ਰਿਯੰਕਾ ਨੇ ਡਾਕਟਰ ਬੀ ਆਰ ਅੰਬੇਦਕਰ ਦੀ ਤਸਵੀਰ ’ਤੇ ਫੁੱਲਾਂ ਦਾ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਬਾਅਦ ’ਚ ਉਨ੍ਹਾਂ ਮੈਨੀਫੈਸਟੋ ਕਮੇਟੀ, ਤਾਲਮੇਲ ਕਮੇਟੀ, ਚੋਣ ਅਤੇ ਪ੍ਰਚਾਰ ਕਮੇਟੀ ਦੇ ਮੈਂਬਰਾਂ ਨਾਲ ਬੈਠਕਾਂ ਕੀਤੀਆਂ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਬਾਰੇ ਮੀਟਿੰਗ ਅੱਜ
Next articleਦਿੱਲੀ ’ਚ ਉਸਾਰੀ ਕਾਰਜਾਂ ’ਤੇ ਲੱਗੀ ਰੋਕ ਉਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ