HOME ਕਾਂਗਰਸ ਨੇ ਅੰਮ੍ਰਿਤਪਾਲ ਭੌਂਸਲੇ ਨੂੰ ਬਣਾਇਆ ਨਕੋਦਰ ਹਲਕੇ ਦਾ ਕੋਆਰਡੀਨੇਟਰ

ਕਾਂਗਰਸ ਨੇ ਅੰਮ੍ਰਿਤਪਾਲ ਭੌਂਸਲੇ ਨੂੰ ਬਣਾਇਆ ਨਕੋਦਰ ਹਲਕੇ ਦਾ ਕੋਆਰਡੀਨੇਟਰ

1
ਅੰਮ੍ਰਿਤਪਾਲ ਭੌਂਸਲੇ

ਜਲੰਧਰ   (ਸਮਾਜ ਵੀਕਲੀ)   ਕਾਂਗਰਸ ਹਾਈਕਮਾਂਡ ਨੇ ਉੱਘੇ ਦਲਿਤ ਸਮਾਜ ਦੇ ਆਗੂ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੂੰ ਨਕੋਦਰ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅੰਮ੍ਰਿਤਪਾਲ ਭੌਂਸਲੇ ਪਹਿਲਾਂ ਪੀਪੀਸੀਸੀ ਵਲੋਂ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਕੱਢੀ ਗਈ ਭਾਰਤ ਜੋੜੋ ਯਾਤਰਾ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਵਧੀਆ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਭੌਂਸਲੇ 2022 ਵਿੱਚ ਫਿਲੌਰ ਵਿਧਾਨ ਸਭਾ ਤੋਂ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿੱਚ ਇਕ ਸਨ। ਉਹ ਪਹਿਲਾਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਕੋਆਰਡੀਨੇਟਰ ਸਨ। ਸ੍ਰੀ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੇ ਕਿਹਾ ਕਿ ਉਹ ਭਾਰਤ ਦੇ ਸੰਵਿਧਾਨ ਨੂੰ ਬਚਾਉਣ ਲਈ ਸੰਘਰਸ਼ਸ਼ੀਲ ਹਨ ਅਤੇ ਦੇਸ਼ ਵਿਆਪੀ ਅੰਦੋਲਨ ਵਿੱਚ ਉਹ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਕੰਮ ਕਰਨਗੇ ਅਤੇ ਪੰਜਾਬ ਅੰਦਰ ਸੱਤਾ ਵਿਚ ਕਾਂਗਰਸ ਦੀ ਵਾਪਸੀ ਲਈ ਲਾਮਬੰਦੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਮੌਕਾ ਦਿੱਤਾ ਤਾਂ ਫਿਲੌਰ ਵਿਧਾਨ ਸਭਾ ਤੋਂ 2027 ਵਿੱਚ ਚੋਣ ਲੜਨਗੇ। ਉਨ੍ਹਾਂ ਅੱਗੇ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਉਨ੍ਹਾਂ ਨੂੰ ਆਦਮਪੁਰ ਤੋਂ ਬਾਅਦ ਨਕੋਦਰ ਵਿਧਾਨ ਸਭਾ ਭੇਜਿਆ ਗਿਆ ਹੈ ਉਹ ਤਨਦੇਹੀ ਨਾਲ ਕੰਮ ਕਰਨਗੇ। ਨਕੋਦਰ ਹਲਕੇ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਉਪਰੰਤ ਸ੍ਰੀ ਅੰਮ੍ਰਿਤਪਾਲ ਭੌਂਸਲੇ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੱਜ 11 ਜੂਨ ਬਰਸੀ ‘ਤੇ ਵਿਸ਼ੇਸ਼ ਮਹਾਨ ਚਿੰਤਕ ਤੇ ਪਰਉਪਕਾਰੀ- ਸੰਤ ਸਰਵਣ ਦਾਸ ਜੀ
Next articleਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਆਇਲਟਸ, ਟਰੈਵਲ ਏਜੰਸੀ ਅਤੇ ਕੰਸਲਟੈਂਸੀ ਸੈਂਟਰਾਂ ਦੇ ਲਾਇਸੰਸ ਰੱਦ