HOME ਕਾਂਗਰਸ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 2027 ਚ...

ਕਾਂਗਰਸ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 2027 ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ :ਦੀਪਾ ਸਰਪੰਚ ਨਿੱਘੀ

3
ਦੀਪਾ ਸਰਪੰਚ ਨਿੱਘੀ

ਰੈਲੀ ‘ਚ ਹੋਣ ਵਾਲਾ ਵੱਡਾ ਇਕੱਠ ਆਪ ਸਰਕਾਰ ਦੀਆਂ ਜੜ੍ਹਾਂ ਹਲਾਕੇ ਰੱਖ ਦੇਵੇਗਾ

ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿਖੇ ਕਾਂਗਰਸ ਪਾਰਟੀ ਦੀ ਆਉਣ ਵਾਲੀ 28 ਫਰਵਰੀ ਨੂੰ ਹੋਣ ਵਾਲੀ  ਰੈਲੀ ਪੰਜਾਬ ਅੰਦਰ 2027 ਵਿੱਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਸੀਨੀਅਰ ਕਾਂਗਰਸੀ ਆਗੂ ਦੀਪਾ ਸਰਪੰਚ ਨਿੱਘੀ ਨੇ ਕਾਠਗੜ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਪਾਰਟੀ ਦੇ ਵੱਡੇ ਨੈਸ਼ਨਲ ਲੀਡਰ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਇਸ ਰੈਲੀ ਵਿੱਚ ਪੁੱਜ ਰਹੇ ਹਨ। ਉਹਨਾਂ ਕਿਹਾ ਕਿ ਇਹ ਰੈਲੀ ਮਗਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਕਿਸਾਨਾਂ-ਮਜ਼ਦੂਰਾਂ ਵਿਰੋਧੀ ਨੀਤੀਆਂ ਬਣਾ ਰਹੀ ਹੈ, ਜਿੰਨ੍ਹਾਂ ਦਾ ਸਾਡੇ ਲੀਡਰ ਰਾਹੁਲ ਗਾਂਧੀ ਵੱਲੋਂ ਲੋਕਾਂ ਦੇ ਹੱਕ ਵਿੱਚ ਭੁਗਤ ਕੇ ਇਨ੍ਹਾਂ ਨੀਤੀਆਂ ਦਾ ਡੱਟਵਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਆਮ ਲੋਕ ਤੇ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਹੁੰਮ-ਹੁੰਮਾਂ ਕੇ ਵੱਡੀ ਗਿਣਤੀ ਵਿੱਚ ਬਰਨਾਲਾ ਦੀ ਅਨਾਜ ਮੰਡੀ ਦੀ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੇਸੀ ਕਾਲਜ ਆਫ਼ ਫਾਰਮੇਸੀ ਵਿਖੇ ਏਆਈ-ਅਧਾਰਿਤ ਫਾਰਮਾ ਵਰਕਸ਼ਾਪ ਸਮਾਪਤ
Next article28 ਫਰਵਰੀ ਨੂੰ ਬਰਨਾਲਾ ਵਿਖੇ ਕੇਂਦਰ ਸਰਕਾਰ ਦੀ ਮਾਰੂ ਨੀਤੀਆਂ ਖਿਲਾਫ਼ ਹੋਵੇਗੀ ਇਤਿਹਾਸਿਕ ਰੈਲੀ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ