HOME ਕਾਂਗਰਸ ਦੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਜੇ ਮੰਗੂਪੁਰ ਜ਼ਿਲ੍ਹਾ...

ਕਾਂਗਰਸ ਦੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੀ ਗਈ ਕੇਂਦਰ ਸਰਕਾਰ ਵਿਰੁੱਧ ਪ੍ਰੈਸ ਕਾਨਫਰੰਸ

2
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਰੂਪ ਰੇਖਾ ਬਦਲਣ ਦਾ ਕਾਂਗਰਸ ਲੀਡਰਸ਼ਿਪ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਬੀਤੇ ਕੱਲ ਨਵਾਂਸ਼ਹਿਰ ਦੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਪਹੁੰਚੇ ਅਤੇ ਉਹਨਾਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸਮੇਤ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੀ ਨਵੀਂ ਲਿਆਂਦੀ ਮਨਰੇਗਾ ਸਕੀਮ ਤੇ ਸਵਾਲ ਖੜੇ ਕੀਤੇ। ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ 20 ਸਾਲ ਪਹਿਲਾਂ ਲਿਆਂਦੀ ਮਨਰੇਗਾ ਸਕੀਮ ਤਹਿਤ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਪਰੰਤੂ ਮੋਦੀ ਸਰਕਾਰ ਨੇ 2014 ਵਿੱਚ ਸਤਾ ਸੰਭਾਲਦੇ ਹੀ ਸਭ ਤੋਂ ਪਹਿਲਾਂ ਇਸ ਸਕੀਮ ਦਾ ਬਜਟ ਘਟਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕਾਂਗਰਸ ਕਮੇਟੀ ਵੱਲੋਂ ਵਿਰੋਧ ਕਰਨ ਕਰਕੇ ਉਹ ਬਜਟ ਬਹਾਲ ਹੋਇਆ ਅਤੇ ਉਸ ਦਿਨ ਤੋਂ ਹੀ ਮਨਰੇਗਾ ਸਕੀਮ ਪ੍ਰਤੀ ਮੋਦੀ ਸਰਕਾਰ ਦੇ ਚਿਹਰੇ ਬੇਨਕਾਬ ਹੋ ਗਏ ਸਨ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਅਤੇ ਕੇਂਦਰ ਵਿੱਚ 10 ਫੀਸਦੀ ਤੇ 90 ਫੀਸਦੀ ਦੀ ਸਾਂਝ ਹੁੰਦੀ ਸੀ ਜੋ ਹੁਣ 40 ਫੀਸਦੀ ਅਤੇ 60 ਫੀਸਦੀ ਕਰ ਦਿੱਤੀ ਹੈ, ਇਸ ਦੇ ਨਾਲ ਜਿੱਥੇ ਸੂਬਿਆਂ ਤੇ ਵਾਧੂ ਬੋਝ ਪਵੇਗਾ, ਉੱਥੇ ਹੀ 125 ਦਿਨ ਦੇ ਰੁਜ਼ਗਾਰ ਗਰੰਟੀ ਕਾਰਡ ਸਾਲ ਵਿੱਚ ਇੱਕ ਵਾਰ ਬਣਨਗੇ ਜਿਸ ਨਾਲ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਕੰਮ ਮਿਲੇਗਾ ਜਾਂ ਨਹੀਂ ਮਿਲੇਗਾ ਇਹ ਸਵਾਲ ਖੜੇ ਹੋ ਰਹੇ ਹਨ ਜਦੋਂ ਕਿ ਇਸ ਤੋਂ ਪਹਿਲਾਂ ਪੰਚਾਇਤਾਂ ਆਪਣੇ ਪੱਧਰ ਤੇ ਮਜ਼ਦੂਰਾਂ ਤੋਂ ਮਨਰੇਗਾ ਸਕੀਮ ਤਹਿਤ ਕੰਮ ਕਰਵਾ ਲੈਂਦੀਆਂ ਸਨ ਅਤੇ ਉਹਨਾਂ ਨੂੰ ਪੈਸੇ ਦਿੱਤੇ ਜਾਂਦੇ ਸਨ ਪਰੰਤੂ ਹੁਣ ਇਸ ਸਕੀਮ ਨਾਲ ਲੱਖਾਂ ਮਜਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 25 ਲੱਖ ਮਜ਼ਦੂਰਾਂ ਦਾ ਸਿੱਧੇ ਤੌਰ ਤੇ ਨੁਕਸਾਨ ਹੋਵੇਗਾ, ਪਰੰਤੂ ਕਾਂਗਰਸ ਕਦੇ ਵੀ ਇਸ ਸਕੀਮ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਇਸਦਾ ਰਾਜਨੀਤਿਕ ਪਾਰਟੀਆਂ ਨਾਲ ਮਿਲ ਕੇ ਵਿਰੋਧ ਕੀਤਾ ਜਾ ਰਿਹਾ ਹੈ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਲੱਖਾਂ ਮਜ਼ਦੂਰਾਂ ਨਾਲ ਧੋਖਾ ਕਰ ਰਹੀ ਹੈ। ਉਹਨਾਂ ਦੱਸਿਆ ਕਿ 30 ਦਸੰਬਰ ਤੱਕ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਇਸ ਸਕੀਮ ਦਾ ਵਿਰੋਧ ਪ੍ਰਚਾਰ ਕਰੇਗੀ ਅਤੇ 5 ਜਨਵਰੀ ਤੋਂ ਬਾਅਦ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਇਸ ਸਕੀਮ ਦੇ ਵਿਰੋਧ ਪ੍ਰਤੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਇਸ ਤਰ੍ਹਾਂ ਦੀਆਂ ਕੋਜੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਇੱਕ ਲਹਿਰ ਖੜੀ ਹੋਵੇਗੀ ਜਿਸ ਲਈ ਮੋਦੀ ਸਰਕਾਰ ਖੁਦ ਜਿੰਮੇਵਾਰ ਹੋਵੇਗੀ। ਇਸ ਮੌਕੇ  ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਦਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਮਜ਼ਦੂਰਾਂ ਖਿਲਾਫ ਕੇਂਦਰ ਸਰਕਾਰ ਦੀ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਜਿਸ ਲਈ ਬੂਥ ਪੱਧਰ ਤੇ ਬੈਠੇ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਅਤੇ ਅਹੁਦੇਦਾਰ ਹਰ ਲੜਾਈ ਵਿੱਚ ਅੱਗੇ ਹੋ ਕੇ ਸਾਥ ਦੇਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮੀਨਾ ਸੂੰਢ ਪਤਨੀ ਸਵਃ ਤਰਲੋਚਨ ਸਿੰਘ ਸੁੰਢ ਸਾਬਕਾ ਵਿਧਾਇਕ ਬੰਗਾ, ਡਾ ਜੈਸਮੀਨ ਸੂੰਢ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ, ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ ਸੀ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਧਰਮਪਾਲ ਚੇਅਰਮੈਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਪ੍ਰੇਮ ਕੁਮਾਰ ਜ਼ਿਲ੍ਹਾ ਚੇਅਰਮੈਨ ਜਵਾਹਰ ਬਾਲ ਮੰਚ, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ, ਜਿੰਦਰ ਕੁਮਾਰ ਪ੍ਰਧਾਨ ਐਸ ਸੀ ਸੈੱਲ ਬਲਾਚੌਰ, ਮਾਸਟਰ ਭਲਵਿੰਦਰ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ, ਵਿਵੇਕ ਲੱਧਰ ਸ਼ਹਿਰੀ ਪ੍ਰਧਾਨ ਯੂਥ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ 8 ਫਰਵਰੀ ਨੂੰ ਬਰਨਾਲਾ ਵਿਖੇ, ਤਰਕਸ਼ੀਲ ਮੈਗਜ਼ੀਨ ਮੁਹਿੰਮ ਦੀ ਸ਼ੁਰੂਆਤ 5 ਜਨਵਰੀ ਤੋਂ
Next articleਐੱਸ.ਐੱਸ.ਡੀ ਕਾਲਜ ਵਿੱਚ ਸੱਤ ਰੋਜ਼ਾ ਐਨ.ਐਸ.ਐੱਸ ਕੈਂਪ ਦਾ ਆਯੋਜਨ