ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ:- ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਇਕ ਮੀਟਿੰਗ ਸਥਾਨਕ ਕਾਂਗਰਸ ਦਫਤਰ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਅਗਾਮੀ ਨਗਰ ਕੌਂਸਲ ਚੋਣਾਂ ਲਈ ਲਾਮਬੰਧ ਕਹਦੇ ਹੋਏ ਕਿਹਾ ਕਿ ਪਾਰਟੀ ਲਈ ਇਹ ਚੋਣਾਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਕਾਂਗਰਸ ਸਰਕਾਰ ਦੀਆਂ ਪਿਛਲੀਆਂ ਪ੍ਰਾਪਤੀਆਂ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ ‘ਤੇ ਨਿਰਭਰ ਕਰਦੀ ਹੈ।ਮੀਟਿੰਗ ਦੌਰਾਨ ਹਲਕਾ ਇੰਚਾਰਜ ਨੇ ਸਪੱਸ਼ਟ ਕੀਤਾ ਕਿ ਚੋਣਾਂ ਵਿੱਚ ਮਿਹਨਤੀ ਅਤੇ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਰਕਰ ਜ਼ਮੀਨੀ ਪੱਧਰ ‘ਤੇ ਸਰਗਰਮ ਹੋਣ ਤਾਂ ਜੋ ਨਗਰ ਕੌਂਸਲ ਚੋਣਾਂ ਵੀ ਸ਼ਾਨਦਾਰ ਢੰਗ ਨਾਲ ਜਿੱਤੀਆਂ ਜਾ ਸਕਣ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਸ਼ਹਿਰ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੈ। ਉਹਨਾਂ ਪਾਰਟੀ ਵਰਕਰਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਵੀ ਸੰਮਤੀ ਚੋਣਾਂ ਦੇ ਨਤੀਜੇ ਦੋਹਰਾਏਗੀ ਅਤੇ ਸਾਰੇ 15 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਬੇਸ਼ਰਤੇ ਕਿ ਕਾਂਗਰਸ ਪਾਰਟੀ ਵਰਕਰ ਆਪਣੇ – ਆਪਣੇ ਵਾਰਡਾਂ ਵਿੱਚ ਪੂਰੀ ਤਰਾਂ ਸਰਗਰਮ ਹੋ ਕੇ ਮਿਹਨਤ ਕਰਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਏਵੰਤ ਜੈਨ, ਵਿਨੋਦ ਜੈਨ, ਗੋਪਾਲ ਜੋਸ਼ੀ, ਰਾਜੇਸ਼ ਮਹੰਤ, ਸੁਮਨਦੀਪ ਸਿੰਘ ਦੀਪਾ, ਪ੍ਰੇਮ ਵਰਮਾਂ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਮੁਹੰਮਦ ਇਮਰਾਨ ਖਾਨ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਨੰਬਰਦਾਰ ਅਮਰਜੀਤ ਸਿੰਘ, ਦਲੀਪ ਸਿੰਘ ਛਿੱਬੜ, ਮੰਗਤ ਰਾਏ ਸੱਭਰਵਾਲ, ਰਾਜਨ ਸੱਭਰਵਾਲ, ਰਾਕੇਸ਼ ਸੱਭਰਵਾਲ, ਰਜਿੰਦਰ ਭੀਲ, ਵਿੱਕੀ ਰਾਏਕੋਟ, ਰਮਨ ਮਾਨ ਰਾਏਕੋਟ, ਮਾਸਟਰ ਦਵਿੰਦਰ ਸਿੰਘ ਜਸਵਿੰਦਰ ਸਿੰਘ ਪਿੱਲਾ, ਅਰੋੜਾ ਰਾਏਕੋਟ, ਨੀਲ ਕਮਲ ਸ਼ਰਮਾਂ ਤੋਂ ਇਲਾਵਾ ਹੋਰ ਕਈ ਕਾਂਗਰਸੀ ਵਰਕਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



