HOME ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਅਜੇ ਮੰਗੂਪੁਰ ਨੂੰ ਦੂਸਰੀ ਵਾਰ ਜਿਲ੍ਹਾਂ ਪ੍ਰਧਾਨ...

ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਅਜੇ ਮੰਗੂਪੁਰ ਨੂੰ ਦੂਸਰੀ ਵਾਰ ਜਿਲ੍ਹਾਂ ਪ੍ਰਧਾਨ ਨਿਯੁਕਤ ਕਰਨ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਪੂਰੀ ਲਗਨ ਦੇ ਮਿਹਨਤ ਨਾਲ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਨੌਜਵਾਨ ਅਜੇ ਮੰਗੂਪੁਰ –ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ 
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )   ਕਾਂਗਰਸ ਹਾਈਕਮਾਂਡ ਵਲੋਂ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਤੋਂ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੂੰ  ਦੂਸਰੀ ਵਾਰ ਪ੍ਰਧਾਨ ਲਗਾਉਣ ਤੇ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |   ਅਜੇ ਮੰਗੂਪੁਰ ਵਲੋਂ ਦਿਨ ਰਾਤ ਇਕ ਕਰਕੇ ਪਾਰਟੀ ਦੀਆਂ ਨੀਤੀਆ ਨੂੰ  ਜਨ ਜਨ ਤੱਕ ਪਹੁੰਚਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਕੀਤਾ | ਉਨ੍ਹਾਂ ਅਜੇ ਮੰਗੂਪੁਰ ਨੂੰ ਪਾਰਟੀ ਵਲੋਂ  ਦੂਸਰੀ ਵਾਰ ਪ੍ਰਧਾਨ ਲਗਾਉਣ ਤੇ  ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ  ਅਜੇ ਮੰਗੂਪੁਰ  ਪਾਰਟੀ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਪੂਰੀ ਉਮੀਦ ਹੈ ਕਿ ਆਉਣ ਵਾਲੀਆਂ 2027 ਦੀਆ ਚੋਣਾਂ ਵਿੱਚ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਜਾਵੇਗਾ |  ਸੁਰਿੰਦਰ ਛਿੰਦਾ ਰੈਲਮਾਜਰਾ ਨੇ ਪਾਰਟੀ ਸੁਪਰੀਮੋ ਸੋਨੀਆਂ ਗਾਂਧੀ , ਰਾਹੁਲ ਗਾਂਧੀ. ਪਿ੍ਯੰਕਾ ਗਾਂਧੀ ਤੇ ਪੂਰੀ ਹਾਈਕਮਾਂਡ ਦੇ ਅਜੇ ਮੰਗੂਪੁਰ ਨੂੰ  ਦੂਸਰੀ ਵਾਰ ਪ੍ਰਧਾਨ ਨਿਯੁਕਤ ਕਰਨ ਤੇ ਧੰਨਵਾਦ ਕੀਤਾ |
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 15/11/2025
Next articleਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਦਾ ਜਿਲ੍ਹੇ ਦੇ ਆਹੁਦੇਦਾਰਾਂ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਦੀ ਜਿੱਤ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ