ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਕੱਲ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਗ ਨਗਰ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਵਾਰਡ ਪ੍ਰਧਾਨਾਂ, ਕੌਂਸਲਰਾਂ, ਸਾਬਕਾ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਵਰਕਰਾਂ ਵੱਲੋਂ ਬਲਾਚੌਰ ਵਿਖੇ ਹਰਿਆਣਾਂ ਦੇ ਏ.ਡੀ.ਜੀ.ਪੀ. ਆਈ.ਪੀ.ਐਸ. ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ‘ਚ ਉਨ੍ਹਾਂ ਵੱਲੋਂ ਲਿਖੇ ਸੂਸਾਈਡ ਨੋਟ ‘ਚ ਦਰਜ ਨਾਮ ਵਾਲੇ ਹਰਿਆਣਾ ਦੇ ਪੁਲਿਸ ਮਹਾਂਨਿਰਦੇਸ਼ਕ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਅਜੇ ਮੰਗੂਪੁਰ ਨੇ ਦੱਸਿਆ ਕਿ ਏ.ਡੀ.ਜੀ.ਪੀ. ਪੂਰਨ ਕੁਮਾਰ ਭਾਜਪਾ ਵੱਲੋਂ ਅਪਣਾਈ ਜਾ ਰਹੀਆਂ ਗਲਤ ਨੀਤੀਆਂ ਦਾ ਸ਼ਿਕਾਰ ਹੋਏ ਹਨ। ਭਾਜਪਾ ਦਲਿਤਾਂ, ਪਿੱਛੜੇ ਵਰਗਾਂ, ਕਿਸਾਨਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਅਜਿਹੇ ਮਾਮਲਿਆਂ ‘ਚ ਪੁਲਿਸ ਹਮੇਸ਼ਾਂ ਸੂਸਾਈਡ ਨੋਟ ‘ਚ ਦਰਜ ਸਾਰੇ ਨਾਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕਰਦੀ ਹੈ, ਪਰ ਚੰਡੀਗੜ੍ਹ ਪੁਲਿਸ ਜੋ ਕਿ ਸਿੱਧੇ ਕੇਂਦਰ ‘ਚ ਭਾਜਪਾ ਸਰਕਾਰ ਦੇ ਅਧੀਨ ਹੈ, ਇਸ ਕਰਕੇ ਚੰਡੀਗੜ੍ਹ ਪੁਲਿਸ ਨੇ ਅਜੇ ਤੱਕ ਸਾਰੇ ਦੋਸ਼ੀਆਂ ਦੇ ਨਾਮ ਕਾਰਵਾਈ ਲਈ ਦਰਜ ਨਹੀਂ ਕੀਤੇ। ਜੇਕਰ ਇੱਕ ਦਲਿਤ ਆਈ.ਪੀ.ਐਸ. ਅਧਿਕਾਰੀ ਨੂੰ ਇਨਸਾਫ਼ ਨਹੀਂ ਮਿਲ ਸਕਦਾ, ਤਾਂ ਆਮ ਆਦਮੀ ਨੂੰ ਇਨਸਾਫ਼ ਕਿਵੇਂ ਮਿਲੇਗਾ? ਜੇ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ ਪਾਰਟੀ ਭਾਜਪਾ ਦੇ ਖ਼ਿਲਾਫ਼ ਇਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਤਾਂ ਕੀ ਪਰਿਵਾਰ ਨੂੰ ਛੇਤੀ ਇਨਸਾਫ ਮਿਲ ਸਕੇ। ਇਸ ਮੋਕੇ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ.ਭ.ਸ. ਨਗਰ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਕੁਲਵਰਨ ਸਿੰਘ ਗਿੱਲ ਬਲਾਕ ਪ੍ਰਧਾਨ ਬੰਗਾ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੌਆ, ਜਿੰਦਰ ਕੁਮਾਰ ਪ੍ਰਧਾਨ ਐਸ.ਸੀ. ਵਿੰਗ, ਸੋਮਨਾਥ ਤਕਲਾ ਮੀਤ ਪ੍ਰਧਾਨ ਸ਼ਹਿਰੀ, ਪਰਮਜੀਤ ਕੋਰ ਪ੍ਰਧਾਨ ਮਹਿਲਾ ਵਿੰਗ ਸ਼ਹਿਰੀ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਨਰਿੰਦਰ ਘਈ ਸਾਬਕਾ ਪ੍ਰਧਾਨ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ, ਆਤਮਾ ਰਾਮ ਸੀਨੀਅਰ ਆਗੂ, ਮਨੋਹਰ ਲਾਲ ਭਾਟੀਆ ਸੀਨੀਅਰ ਆਗੂ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



