ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਕਪੂਰਥਲਾ ਦੇ ਆਗੂ ਅਤੇ ਵਰਕਰ ਰੋਸ ਪ੍ਰਦਰਸ਼ਨ ਕਰਦੇ ਹੋਏ

ਡੀ ਸੀ ਕਪੂਰਥਲਾ ਦੇ ਨਾਂ ਐੱਸ ਡੀ ਐਮ ਜੈਇੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ

ਕਪੂਰਥਲਾ,(ਕੌੜਾ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਅਤੇ ਪੈਟ੍ਰੋਲ- ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਕਪੂਰਥਲਾ ਵੱਲੋਂ ਕਾਂਗਰਸ ਪਾਰਟੀ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਰਮੇਸ਼ ਮੇਸ਼ੀ ਡਡਵਿੰਡੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਥਾਨਕ ( ਜਿਲ੍ਹਾ ਕਚਹਿਰੀਆਂ ) ਜ਼ਿਲ੍ਹਾ ਪ੍ਰਸ਼ਾਸਕੀ ਭਵਨ ਵਿਖੇ ਜਿਲ੍ਹਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ ਵਿਚ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਉੱਕਤ ਰੋਸ ਧਰਨੇ ਦੌਰਾਲ ਕਾਂਗਰਸ ਪਾਰਟੀ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਮੇਸ਼ੀ ਡਡਵਿੰਡੀ , ਸੁਖਪਾਲ ਸਿੰਘ ਖਹਿਰਾ ਹਲਕਾ ਵਿਧਾਇਕ ਭੁਲੱਥ, ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਸਾਂਝੇ ਤੌਰ ਉੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਕੇ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਕੇਂਦਰ ਦੀ ਸੱਤਾ ਸੰਭਾਲੀ ਹੈ ਓਦੋਂ ਤੋਂ ਹੀ ਮਹਿੰਗਾਈ ਲਗਾਤਾਰ ਬਿਨਾਂ ਰੁਕੇ ਲਗਾਤਾਰ ਵਧ ਰਹੀ ਹੈ ਅਤੇ ਮਨੁੱਖੀ ਵਰਤੋਂ ਦੀਆਂ ਘਰੇਲੂ ਵਸਤੂਆਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ।
ਬੁਲਾਰਿਆਂ ਨੇ ਆਖਿਆ ਕਿ ਲੱਕ ਤੋੜਵੀਂ ਮਹਿੰਗਾਈ ਕਾਰਨ ਲੋਕਾਂ ਦੇ ਘਰਾਂ ਵਿੱਚ ਦੋ ਵਕਤ ਦਾ ਚੁੱਲ੍ਹਾ ਬਲਣਾ ਔਖਾ ਹੋਇਆ ਪਿਆ ਹੈ ਅਤੇ ਹਰ ਆਮ ਅਤੇ ਮੱਧ ਸ਼੍ਰੇਣੀ ਦੇ ਲੋਕਾਂ ਦਾ ਲੱਕ ਤੋੜਵੀਂ ਮਹਿੰਗਾਈ ਨੇ ਕਚੂਮਰ ਕੱਢ ਕੇ ਰੱਖ ਦਿੱਤਾ ਹੈ । ਹੁਣ ਕੇਂਦਰ ਦੀ ਮੋਦੀ ਸਰਕਾਰ ਨੂੰ ਆਖਿਆ ਕਿ ਉਹ ਮਹਿੰਗਾਈ ਉਤੇ ਕੰਟਰੋਲ ਕਰਨ ਤੋ ਇਲਾਵਾ ਘਰੇਲੂ ਗੈਸ ਸਿਲੰਡਰਾਂ ਡੀਜ਼ਲ ਅਤੇ ਪਟਰੋਲ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਉੱਤੇ ਵਿਰਾਮ ਲਗਾਵੇ ਅਤੇ ਪਹਿਲਾਂ ਵਧਾਈਆਂ ਕੀਮਤਾਂ ਨੂੰ ਤੁਰੰਤ ਵਾਪਸ ਲੈ ਕੇ ਦੇਸ਼ ਦੀ ਜਨਤਾ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਪਹਿਲ ਕਦਮੀ ਕਰੇ।
ਉਕਤ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਹੋਰਨਾਂ ਤੋਂ ਇਲਾਵਾ ਕਾਂਗਰਸ ਪਾਰਟੀ ਢਿੱਲਵਾਂ ਦੇ ਪ੍ਰਧਾਨ ਲਖਵਿੰਦਰ ਸਿੰਘ ਹਮੀਰਾ,ਪਰਵਿੰਦਰ ਸਿੰਘ ਪੱਪਾ, ਸੋਰਵ ਸ਼ਰਮਾ, ਪ੍ਰੀਤਮ ਸਿੰਘ ਚੀਮਾ,ਵਿਨੋਦ ਵਰਮਾਨੀ ਫ਼ਗਵਾੜਾ, ਸਟੀਫਨ ਕਾਲ਼ਾ , ਰਾਜਨ ਸ਼ਰਮਾ, ਅਵਤਾਰ ਸਿੰਘ ਭੁਲਥ, ਸੰਮਤੀ ਮੈਂਬਰ ਛਿੰਦਰਪਾਲ ਡਡਵਿੰਡੀ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਪੰਕਜ ਗੇਰਾ, ਤਰੁਣ ਨਾਮਧਾਰੀ, ,ਹਰਜਿੰਦਰ ਲਾਲ ਡਡਵਿੰਡੀਸੌਰਵ ਜੋਸ਼ੀ, ਰੋਸ਼ਨ ਖੈੜਾ ਮੌਦਗਿਲ, ਰਾਜੂ ਡੇਰਾ ਸੈਦਾਂ ਆਦਿ ਕਾਂਗਰਸ ਪਾਰਟੀ ਦੇ ਬਲਾਕ ਅਹੁਦੇਦਾਰਾਂ ਅਤੇ ਵਰਕਰਾਂ ਨੇ ਲੱਕ ਤੋੜਵੀਂ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਉਪਰੰਤ ਪ੍ਰਦਰਸ਼ਨਕਾਰੀ ਕਾਂਗਰਸ ਆਗੂਆਂ ਵੱਲੋਂ ਡੀ ਸੀ ਕਪੂਰਥਲਾ ਦੇ ਨਾਂ ਐੱਸ ਡੀ ਐਮ ਜੈਇੰਦਰ ਸਿੰਘ ਨੂੰ ਲਿਖ਼ਤੀ ਮੰਗ ਪੱਤਰ ਸੌਂਪਿਆ

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਣੀ ਬਚਾਓ ਜੀਵਨ ਬਚਾਓ
Next articleਭਾਰਦਵਾਜ ਕੁੰਨਰੇ ਜਠੇਰਿਆਂ ਦਾ ਮੇਲਾ ਕਰਵਾਇਆ