ਕਾਂਗਰਸ ਪ੍ਰਧਾਨ ਚੋਣ: ਥਰੂਰ ਟੀਮ ਵੱਲੋਂ ਯੂਪੀ ’ਚ ਸਾਰੀਆਂ ਵੋਟਾਂ ਅਯੋਗ ਕਰਾਰ ਦੇਣ ਦੀ ਮੰਗ, ਪੰਜਾਬ ਤੇ ਤਿਲੰਗਾਨਾ ’ਚ ਗੰਭੀਰ ਬੇਨਿਯਮੀਆਂ ਦੇ ਦੋਸ਼

ਨਵੀਂ ਦਿੱਲੀ (ਸਮਾਜ ਵੀਕਲੀ): ਸ੍ਰੀ ਸ਼ਸ਼ੀ ਥਰੂਰ ਦੀ ਟੀਮ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬਹੁਤ ਗੰਭੀਰ ਬੇਨਿਯਮੀਆਂ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਦੀ ਪ੍ਰਮੁੱਖ ਚੋਣ ਅਥਾਰਟੀ ਨੂੰ ਪੱਤਰ ਲਿਖਿਆ ਹੈ। ਟੀਮ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪਈਆਂ ਸਾਰੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਥਰੂਰ ਦੀ ਟੀਮ ਨੇ ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ ਅਤੇ ਤਿਲੰਗਾਨਾ ਵਿੱਚ ਚੋਣਾਂ ਦੌਰਾਨ ਗੰਭੀਰ ਸਮੱਸਿਆਵਾਂ ਦਾ ਮਸਲਾ ਚੁੱਕਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ: 24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲੇ ਨੂੰ ਮਿਲੀ ਪ੍ਰਧਾਨਗੀ
Next articleਗ਼ਾਜ਼ੀਆਬਾਦ ’ਚ ਨਿਰਭੈ ਕਾਂਡ ਵਰਗਾ ਅਪਰਾਧ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ