ਕਾਂਗਰਸ ਦੇ ਰਾਜ ਸਭਾ ਮੈਂਬਰਾਂ ਨੇ ਕਿਸਾਨ ਸੰਸਦ ’ਚ ਲਵਾਈ ਹਾਜ਼ਰੀ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਰਾਜ ਸਭਾ ਮੈਂਬਰ ਅੱਜ ਜੰਤਰ-ਮੰਤਰ ’ਤੇ ਚੱਲ ਰਹੀ ਕਿਸਾਨ ਸੰਸਦ ਵਿੱਚ ਸ਼ਾਮਲ ਹੋਏ ਤੇ ਕਿਸਾਨ ਸੰਸਦ ਦੇ ਇੱਕ ਸੈਸ਼ਨ ਵਿੱਚ ਹਾਜ਼ਰੀ ਭਰ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਰਾਜ ਸਭਾ ਮੈਂਬਰ ਦੀਪਿੰਦਰ ਸਿੰਘ ਹੁੱਡਾ, ਪ੍ਰੋ. ਮਨੋਜ ਕੁਮਾਰ ਝਾਅ, ਡਾ. ਅਮੀ ਯਾਗਨਿਕ, ਛਾਇਆ ਵਰਮਾ ਤੇ ਸਾਬਕਾ ਸੰਸਦ ਮੈਂਬਰ ਜੈਯੰਤ ਚੌਧਰੀ ਸਣੇ ਜੰਤਰ-ਮੰਤਰ ’ਤੇ ਪੁੱਜੇ। ਇਨ੍ਹਾਂ ਸੰਸਦ ਮੈਂਬਰਾਂ ਨੇ ਕਿਸਾਨੀ ਸੰਘਰਸ਼ ਵਿੱਚ ਸਹਿਯੋਗ ਦਾ ਮਤਾ ਰੱਖਿਆ। ਸ੍ਰੀ ਬਾਜਵਾ ਨੇ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਮੌਤਾਂ ਦੇ ਬਾਵਜੂਦ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਤਬਾਹੀ ਵੱਲ ਲੈ ਜਾਣਗੇ। ਉਨ੍ਹਾਂ ਕਿਹਾ ਕਿ ਜੂਨ 2020 ਦੌਰਾਨ ਵੀ ਜਦੋਂ ਇਹ ਬਿੱਲ ਪਾਸ ਕੀਤੇ ਜਾ ਰਹੇ ਸਨ ਤਾਂ ਵਿਰੋਧੀ ਧਿਰਾਂ ਨੇ ਵਿਰੋਧ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਲੋਕਤੰਤਰੀ ਨੇਮਾਂ ਦੀ ਉਲੰਘਣਾ ਕਰ ਕੇ ਇਹ ਤਿੰਨੋਂ ਕਾਨੂੰਨ ਧੱਕੇ ਨਾਲ ਪਾਸ ਕੀਤੇ। ਹੁਣ ਜਦੋਂ ਸੈਂਕੜੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਤੇ ਹਜ਼ਾਰਾਂ ਕਿਸਾਨ 6 ਮਹੀਨਿਆਂ ਤੋਂ ਲਗਾਤਾਰ ਅੰਦੋਲਨਾਂ ਵਿੱਚ ਡਟੇ ਹੋਏ ਹਨ ਤਾਂ ਵੀ ਮੋਦੀ ਸਰਕਾਰ ਦੇ ਕੰਨਾਂ ’ਤੇ ਜੂੰਅ ਨਹੀਂ ਸਰਕ ਰਹੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਬੀਐੱਸਈ ਦਸਵੀਂ ਦਾ ਨਤੀਜਾ: 57 ਹਜ਼ਾਰ ਬੱਚਿਆਂ ਦੇ 95 ਫ਼ੀਸਦੀ ਤੋਂ ਵੱਧ ਅੰਕ ਲਏ
Next articleਕਿਸਾਨ ਸੰਸਦ ਵਿੱਚ ਪਰਾਲੀ ਬਾਰੇ ਆਰਡੀਨੈਂਸ ’ਤੇ ਚਰਚਾ