ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਆਪਣੀ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ।ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਉਮੀਦਵਾਰ ਹੋਣਗੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਉਮੀਦਵਾਰ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼
Next articleਖੇੜੀਜੱਟਾਂ ਦੇ ਫੌਜੀ ਦੀ ਰਾਜੌਰੀ ’ਚ ਗੋਲੀ ਲੱਗਣ ਨਾਲ ਮੌਤ