ਕਪੂਰਥਲਾ,(ਸਮਾਜ ਵੀਕਲੀ) (ਕੌੜਾ ) – ਭਾਰਤੀ ਜਨਤਾ ਪਾਰਟੀ(ਭਾਜਪਾ) ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਦੀ ਤਾਨਾਸ਼ਾਹੀ ਅਤੇ ਸੰਵਿਧਾਨ ਪ੍ਰਤੀ ਉਸ ਦੀ ਸੋਚ ਦਾ ਪਰਦਾਫਾਸ਼ ਕਰਨ ਲਈ 1975 ਦੀ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਵਿਰਾਸਤੀ ਸ਼ਹਿਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕਰੇਗੀ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਪ੍ਰਧਾਨ
ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਕੱਲ੍ਹ ਮੰਗਲਵਾਰ ਨੂੰ ਸ਼ਾਮ 5 ਵਜੇ ਮੰਦਰ ਧਰਮ ਸਭਾ ਵਿਖੇ ਲੋਕਤੰਤਰ ਦੇ ਕਾਲੇ ਦਿਨ ਸਿਰਲੇਖ ਵਾਲੇ ਮੁੱਖ ਪ੍ਰੋਗਰਾਮ ਨੂੰ ਸਾਬਕਾ ਕੈਬਿਨੇਟ ਮੰਤਰੀ ਤ੍ਰਿਕਸ਼ਨ ਸੂਦ ਸੰਬੋਧਨ ਕਰਨਗੇ।ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਐਮਰਜੈਂਸੀ ਭਾਰਤ ਦੇ ਮਹਾਨ ਲੋਕਤੰਤਰ ਦਾ ਕਾਲਾ ਅਧਿਆਏ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੋਟਦੇ ਹੋਏ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਤੇ
ਐਮਰਜੈਂਸੀ ਥੋਪੀ ਸੀ।ਖੋਜੇਵਾਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਚ ਦੇਸ਼ ਨੂੰ ਕਾਲ ਕੋਠਰੀ ਬਣਾ ਦਿੱਤਾ ਗਿਆ ਸੀ,ਤੇ ਦੇਸ਼ ਇਸ ਜ਼ਖ਼ਮ ਨੂੰ ਕਦੇ ਵੀ ਭੁਲਾ ਨਹੀਂ ਸਕਦਾ।ਭਾਰਤੀ ਸੰਵਿਧਾਨ ਲਈ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਇਹ ਦਿਨ ਇਹ ਦਰਸਾਉਣ ਲਈ ਕਾਫੀ ਹੈ ਕਿ ਕਿਸ ਤਰ੍ਹਾਂ ਕਾਂਗਰਸ ਪਾਰਟੀ ਹਮੇਸ਼ਾ ਸੱਤਾ ਦੇ ਨਸ਼ੇ ਵਿੱਚ ਧੁੱਤ ਰਹੀ ਹੈ।ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 21 ਮਹੀਨਿਆਂ ਲਈ ਦੇਸ਼ ਵਿੱਚ ਰਾਸ਼ਟਰੀ ਐਮਰਜੈਂਸੀ ਲਗਾ ਦਿੱਤੀ,ਅਤੇ ਭਾਜਪਾ ਹਮੇਸ਼ਾ ਤੋਂ ਹੀ ਇਸਦਾ ਵਿਰੋਧ ਕਰਦੀ ਰਹੀ ਹੈ।ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਐਮਰਜੈਂਸੀ ਦਿਵਸ ਸਿਰਫ਼ ਕਿਸੇ ਵਿਅਕਤੀ ਦੀ ਆਲੋਚਨਾ ਕਰਨ ਜਾਂ ਕਿਸੇ ਪਾਰਟੀ ਦੀ ਆਲੋਚਨਾ ਕਰਨ ਦਾ ਦਿਨ ਨਹੀਂ ਹੈ, ਸਗੋਂ ਇਹ ਉਹ ਦਿਨ ਹੈ ਜਿਸ ਰਾਹੀਂ ਆਉਣ ਵਾਲੀ ਪੀੜ੍ਹੀ ਆਪਣੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly