HOME ਪੰਜਾਬ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ – ਪਹਿਲਵਾਨ

ਪੰਜਾਬ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ – ਪਹਿਲਵਾਨ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਵਾ ਚਾਰ ਸਾਲਾਂ ਵਿੱਚ ਬਦਲਾਅ ਦੇ ਨਾਂ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੇਖ ਲਈ ਹੈ, ਜੋ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿਸੇ ਵੀ ਵਾਅਦੇ ਤੇ ਖਰੀ ਨਹੀਂ ਉੱਤਰੀ। ਹਲਕਾ ਪੂਰਬੀ ਦੇ ਵਾਰਡ ਨੰਬਰ 20 ਦੇ ਮੁਹੱਲਾ ਨਿਊ ਸੁਖਦੇਵ ਨਗਰ ਵਿੱਚ ਪਰਮਿੰਦਰ ਸਿੰਘ ਦੇ ਘਰ ਹੋਈ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਵਿੱਚ ਗੁੰਡਾਗਰਦੀ ਸਿਖਰ ਤੇ ਪਹੁੰਚ ਚੁੱਕੀ ਹੈ। ਕਾਨੂੰਨ-ਵਿਵਸਥਾ ਜੀਰੋ ਹੈ। ਦਿਨ-ਦਿਹਾੜੇ ਕਤਲ ਹੋ ਰਹੇ ਹਨ, ਲੁੱਟਾਂ-ਖੋਹਾਂ ਦੀ ਵਾਰਦਾਤਾਂ ਨੇ ਲੋਕਾਂ ਦਾ ਜੀਉਣਾ ਮੁਸ਼ਕਿਲ ਕੀਤਾ ਹੋਇਆ ਹੈ। ਨਸ਼ੇ ਦੀ ਖੇਪ ਹਰ ਗਲੀ-ਮੁਹੱਲੇ ਤੱਕ ਪਹੁੰਚ ਚੁੱਕੀ ਹੈ। ਇਸ ਕਾਰਣ ਲੋਕ ਆਜ਼ਾਦੀ ਤੋਂ ਬਾਅਦ ਤੋਂ ਹੀ ਦੇਸ਼ ਨੂੰ ਚਲਾ ਕੇ ਵਿਕਾਸ ਦੇ ਰਾਹਾਂ ਤੱਕ ਪਹੁੰਚਾਉਣ ਵਾਲੀ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ । ਲੋਕ ਅਗਲੀਆਂ ਵਿਧਾਨ ਸਭ ਚੋਣਾਂ ਵਿੱਚ ਪੰਜਾਬ ਦੀ ਸੱਤਾ ਵਾਪਸ ਕਾਂਗਰਸ ਨੂੰ ਸੌਂਪਣ ਲਈ ਕਾਹਲੇ ਹਨ। ਇਸ ਮੌਕੇ ਸੰਨੀ ਪਹੂਜਾ, ਅਰਸ਼ਵੀਰ ਸਿੰਘ, ਜਸਪ੍ਰੀਤ ਸਿੰਘ, ਅਨਿਲ ਖੰਨਾ, ਮੁਨੀਸ਼ ਠੁਕਰਾਲ, ਇਕਬਾਲ ਸਿੰਘ, ਪਰਵਿੰਦਰ ਸਿੰਘ, ਅਭਿਸ਼ੇਕ ਕੁਮਾਰ, ਰਸ਼ਪਾਲ ਸਿੰਘ ਮੱਲੂ ਅਤੇ ਕੁਮਾਰ ਸੋਨੂ ਲਾਖਾ ਵੀ ਮੌਜੂਦ ਰਹੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ-ਦਿਹਾੜਾ ਮਨਾਇਆ
Next articleਲੋਕ ਗਾਇਕ ਤਨਵੀਰ ਜਲਾਲ ਲੈ ਕੇ ਹਾਜ਼ਰ ਹੈ ‘ਜਿਉਣਾ ਮੌੜ’